03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ

ਅਜੀਤ ਡੈਸਕ 04-06-2026
ਧਾਰੀਵਾਲ, 3 ਜੂਨ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪਿ੍ੰਸੀਪਲ ਕਿਰਨ ਕੇਸਰ ਦੀ ਯੋਗ ਅਗਵਾਈ ਹੇਠ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ 'ਚ ਵਿਦਿਆਰਥੀਆਂ ਦੇ ਪ੍ਰੀ-ਮਿੱਡ ਟਰਮ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇੇ ਗਏ | ਇਸ 'ਚ ਵਿਦਿਆਰਥੀਆਂ ਦੀ ਪੜ੍ਹਾਈ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਛੁੱਟੀਆਂ ਦਾ ਕੰਮ ਵੀ ਦਿੱਤਾ ਗਿਆ | ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਦੀ ਪੀ.ਟੀ.ਐੱਮ. ਦਾ ਮਕਸਦ ਸਕੂਲ ਤੇ ਮਾਪਿਆਂ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਹੈ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ | ਪੜ੍ਹਾਈ ਦੇ ਨਾਲ-ਨਾਲ ਖੇਡਾਂ, ਕਿਤਾਬਾਂ, ਪੜ੍ਹਨ ਤੇ ਪਰਿਵਾਰ ਨਾਲ ਸਮਾਂ ਬਿਤਾਉਣ ਲਈ ਵੀ ਸਮਾਂ ਕੱਢੋ | ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਿਤ ਨਹੀਂ, ਸਗੋਂ ਬੱਚਿਆਂ ਦੇ ਸਰਵਪੱਖੀ ਵਿਕਾਸ 'ਤੇ ਵੀ ਧਿਆਨ ਦੇਣਾ ਚਾਹੀਦਾ ਹੈ |
ਪਿਛਲੀ ਖ਼ਬਰ ਆਉਣ ਵਾਲੇ ਦਿਨਾਂ 'ਚ ਨਿਊਜ਼ੀਲੈਂਡ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦੇਵੇਗਾ ਭਾਰੀ ਵੀਜ਼ੇ-ਕੰਗ <br/> ਅਗਲੀ ਖ਼ਬਰ ਬੀ.ਕੇ.ਯੂ. (ਮਾਨ) ਵਲੋਂ ਪੰਜਾਬ ਸਰਕਾਰ ਦੇ ਫ਼ਸਲੀ ਕਰਜ਼ਾ ਹੱਦ ਵਧਾਉਣ ਦੇ ਫੈਸਲੇ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।