03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਲੁੱਟਿਆ ਸਰਮਾਇਆ ਕੇਂਦਰ ਸਰਕਾਰ ਸਿੱਖ ਕੌਮ ਨੂੰ ਤੁਰੰਤ ਵਾਪਸ ਕਰੇ-ਕਰਨੈਲ ਸਿੰਘ ਪੀਰ ਮੁਹੰਮਦ

ਅਜੀਤ ਡੈਸਕ 04-06-2026
ਬਟਾਲਾ, 3 ਜੂਨ ਜੂਨ (ਸਤਿੰਦਰ ਸਿੰਘ)-ਜੂਨ 1984 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਤਕਾਲੀਨ ਕਾਂਗਰਸ ਸਰਕਾਰ ਵਲੋਂ ਕਰਵਾਇਆ ਗਿਆ ਫ਼ੌਜੀ ਹਮਲਾ ਸਿੱਖ ਇਤਿਹਾਸ ਦਾ ਉਹ ਦਰਦਨਾਕ ਤੀਜਾ ਘੱਲੂਘਾਰਾ ਹੈ, ਜਿਸ ਦੇ ਜ਼ਖ਼ਮ ਅੱਜ 42 ਸਾਲ ਬੀਤ ਜਾਣ ਬਾਅਦ ਵੀ ਹਰੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰੇ ਸ: ਕਰਨੈਲ ਸਿੰਘ ਪੀਰ ਮੁਹੰਮਦ ਨੇ ਕੀਤਾ | ਸ: ਪੀਰ ਮੁਹੰਮਦ ਨੇ ਕੇਂਦਰ ਸਰਕਾਰ ਕੋਲੋਂ ਪੁਰਜ਼ੋਰ ਮੰਗ ਕੀਤੀ ਕਿ ਫ਼ੌਜੀ ਹਮਲੇ ਦੌਰਾਨ 'ਸਿੱਖ ਰੈਫ਼ਰੈਂਸ ਲਾਇਬ੍ਰੇਰੀ' ਵਿਚੋਂ ਲੁੱਟਿਆ ਗਿਆ ਕੌਮ ਦਾ ਅਨਮੋਲ ਇਤਿਹਾਸਕ ਖ਼ਜ਼ਾਨਾ, ਹੱਥਲਿਖਤ ਪਾਵਨ ਸਰੂਪ ਅਤੇ ਦੁਰਲੱਭ ਦਸਤਾਵੇਜ਼ ਬਿਨਾਂ ਕਿਸੇ ਦੇਰੀ ਦੇ ਸਿੱਖ ਕੌਮ ਨੂੰ ਸਨਮਾਨ ਸਹਿਤ ਵਾਪਸ ਕੀਤੇ ਜਾਣ | ਉਨ੍ਹਾਂ ਕਿਹਾ ਕਿ 6 ਜੂਨ 1984 ਦਾ ਉਹ ਕਾਲਾ ਦਿਹਾੜਾ ਸਿੱਖ ਮਾਨਸਿਕਤਾ 'ਤੇ ਇਕ ਅਜਿਹਾ ਅਸਹਿ ਤੇ ਅਕਹਿ ਜ਼ਖ਼ਮ ਹੈ, ਜਿਸ ਨੂੰ ਕੋਈ ਵੀ ਸਿੱਖ ਕਦੇ ਵੀ ਭੁਲਾ ਨਹੀਂ ਸਕਦਾ | ਦੇਸ਼ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਸਿੱਖਾਂ ਦੇ ਸਰਵਉੱਚ ਰੂਹਾਨੀ ਕੇਂਦਰ ਨੂੰ ਟੈਂਕਾਂ ਤੇ ਤੋਪਾਂ ਨਾਲ ਨਿਸ਼ਾਨਾ ਬਣਾ ਕੇ ਨਾ ਸਿਰਫ਼ ਇਮਾਰਤ ਨੂੰ ਢਹਿ-ਢੇਰੀ ਕੀਤਾ, ਸਗੋਂ ਹਜ਼ਾਰਾਂ ਬੇਗੁਨਾਹ ਸ਼ਰਧਾਲੂਆਂ, ਬੱਚਿਆਂ, ਬਜ਼ੁਰਗਾਂ ਤੇ ਅÏਰਤਾਂ ਦਾ ਬੇਰਹਿਮੀ ਨਾਲ ਕਤਲੇਆਮ ਕੀਤਾ | ਸ: ਪੀਰ ਮੁਹੰਮਦ ਨੇ ਕਿਹਾ ਕਿ ਇਸ ਘਿਨਾਉਣੇ ਅਤੇ ਅਣਮਨੁੱਖੀ ਕਾਰੇ ਲਈ ਗਾਂਧੀ ਪਰਿਵਾਰ ਅਤੇ ਕਾਂਗਰਸ ਪਾਰਟੀ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ | ਉਨ੍ਹਾਂ ਮੰਗ ਕੀਤੀ ਕਿ ਜੇਕਰ ਕਾਂਗਰਸ ਪਾਰਟੀ ਅਤੇ ਗਾਂਧੀ ਪਰਿਵਾਰ ਆਪਣੇ ਗੁਨਾਹਾਂ ਦਾ ਪਛਤਾਵਾ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਨ ਵਿਚ ਆ ਕੇ ਸਮੁੱਚੇ ਸਿੱਖ ਜਗਤ ਤੋਂ ਜਨਤਕ ਤੌਰ 'ਤੇ ਬਿਨਾਂ ਸ਼ਰਤ ਮੁਆਫ਼ੀ ਮੰਗਣੀ ਚਾਹੀਦੀ ਹੈ | ਇਸ ਮੌਕੇ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਜਨਰਲ ਸਕੱਤਰ ਤੇ ਸਮਾਜ ਸੇਵੀ ਆਗੂ ਭਾਈ ਗਗਨਦੀਪ ਸਿੰਘ ਰਿਆੜ ਨੇ ਕਿਹਾ ਕਿ ਸਮੂਹ ਨਾਨਕ ਲੇਵਾ ਸੰਗਤਾਂ ਤੇ ਪੰਥਕ ਜਥੇਬੰਦੀਆਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਘੱਲੂਘਾਰਾ ਹਫ਼ਤੇ ਦੌਰਾਨ ਸ਼ਹੀਦਾਂ ਦੀ ਅਦੁੱਤੀ ਕੁਰਬਾਨੀ ਨੂੰ ਯਾਦ ਕਰਦਿਆਂ ਕੌਮੀ ਇਕਜੁਟਤਾ ਦਾ ਸਬੂਤ ਦਿੱਤਾ ਜਾਵੇ |
ਉਨ੍ਹਾਂ ਸਪੱਸ਼ਟ ਕੀਤਾ ਕਿ ਸੰਪੂਰਨ ਪੰਥਕ ਏਕਤਾ ਤੋਂ ਬਿਨ੍ਹਾਂ ਖ਼ਾਲਸਾ ਪੰਥ ਦੀਆਂ ਹੱਕੀ ਮੰਗਾਂ ਨੂੰ ਕੇਂਦਰ ਸਰਕਾਰ ਤੋਂ ਕਦੇ ਵੀ ਪੂਰਾ ਨਹੀਂ ਕਰਵਾਇਆ ਜਾ ਸਕਦਾ | ਇਸ ਲਈ ਸਮੁੱਚੀਆਂ ਪੰਥਕ ਜਥੇਬੰਦੀਆਂ ਨੂੰ ਆਪਸੀ ਮਤਭੇਦ ਭੁਲਾ ਕੇ ਇਕਜੁੱਟ ਹੋਣਾ ਪਵੇਗਾ ਤੇ ਕੌਮ ਦੀ ਮਜ਼ਬੂਤ ਆਵਾਜ਼ ਬਣ ਕੇ ਸ਼ਹੀਦਾਂ ਨੂੰ
ਪਿਛਲੀ ਖ਼ਬਰ ਪਿੰਡ ਕਾਹਨੂੰਵਾਨ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਅਗਲੀ ਖ਼ਬਰ ਆਉਣ ਵਾਲੇ ਦਿਨਾਂ 'ਚ ਨਿਊਜ਼ੀਲੈਂਡ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦੇਵੇਗਾ ਭਾਰੀ ਵੀਜ਼ੇ-ਕੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।