03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਕੰਮ ਬੰਦ ਦਾ ਐਲਾਨ

ਅਜੀਤ ਡੈਸਕ 04-06-2026
ਬਟਾਲਾ, 3 ਜੂਨ (ਸਤਿੰਦਰ ਸਿੰਘ)-ਪੰਜਾਬ ਕਰਮਚਾਰੀ ਯੂਨੀਅਨ (ਪੰਜਾਬ) ਵਲੋਂ ਮੰਗਾਂ ਨਾ ਮੰਨੇ ਜਾਣ ਤੱਕ ਸਮੂਹ ਮਗਨਰੇਗਾ ਕਰਮਚਾਰੀਆਂ ਵਲੋਂ ਕੰਮ ਬੰਦ ਰੱਖੇ ਜਾਣ ਦਾ ਐਲਾਨ ਕੀਤਾ ਗਿਆ | ਯੂਨੀਅਨ ਦੇ ਅਹੁਦੇਦਾਰਾਂ ਨੇ ਰੋਸ ਜਾਹਿਰ ਕਰਦਿਆਂ ਦੱਸਿਆ ਕਿ ਪਿਛਲੇ ਕਰੀਬ 17-18 ਸਾਲਾਂ ਤੋਂ ਠੇਕਾ ਦੇ ਆਧਾਰ 'ਤੇ ਸੇਵਾਵਾਂ ਨਿਭਾਅ ਰਹੇ ਹਨ | ਪੰਜਾਬ 'ਚ ਸਮੇਂ-ਸਮੇਂ 'ਤੇ ਆਈਆਂ ਸਰਕਾਰਾਂ ਨੇ ਸਾਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ, ਪਰ ਅਜੇ ਤੱਕ ਸਾਨੂੰ ਪੱਕਿਆਂ ਨਹੀਂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਬਾਕੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਨੀਤੀਆਂ ਬਣਾਈਆਂ ਜਾਂਦੀਆਂ ਹਨ, ਪਰ ਨਰੇਗਾ ਕਰਮਚਾਰੀਆਂ ਨੂੰ ਹਮੇਸ਼ਾ ਹੀ ਨਜ਼ਰ ਅੰਦਾਜ ਕੀਤਾ ਗਿਆ ਹੈ | ਅਹੁਦੇਦਾਰਾਂ ਨੇ ਕਿਹਾ ਕਿ ਇਕ ਤਾਂ ਸਾਨੂੰ ਨਿਗੁਣੀਆਂ ਤਨਖਾਹਾਂ 'ਤੇ ਕੰਮ ਕਰਨਾ ਪੈ ਰਿਹਾ ਹੈ ਤੇ ਪਿਛਲੇ 6-7 ਮਹੀਨਿਆਂ ਤੋਂ ਨਰੇਗਾ ਕਰਮਚਾਰੀਆਂ ਨੂੰ ਤਨਖਾਹਾਂ ਵੀ ਨਹੀਂ ਦਿੱਤੀਆਂ ਗਈਆਂ | ਉਨ੍ਹਾਂ ਕਿਹਾ ਕਿ ਸੂਬਾਈ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ ਕਿ ਜਦੋਂ ਤੱਕ ਮਗਨਰੇਗਾ ਕਰਮਚਾਰੀਆਂ ਨੂੰ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਸਾਰੇ ਪੰਜਾਬ ਦੇ ਮਗਨਰੇਗਾ ਕਰਮਚਾਰੀਆਂ ਕੰਮ ਬੰਦ ਹੜਤਾਲ ਕਰਨਗੇ | ਇਸ ਮੌਕੇ ਕਰਮਜੀਤ ਕੌਰ ਏ.ਪੀ.ਓ., ਚਰਨਜੀਤ ਕੌਰ, ਸਰਬਜੀਤ ਸਿੰਘ, ਗੁਰਮੇਲ ਸਿੰਘ, ਕਰਨੈਲ ਸਿੰਘ, ਗੁਰਇਕਬਾਲ ਸਿੰਘ, ਮੰਗਲ ਸਿੰਘ, ਪ੍ਰਧਾਨ ਅਮਰਤੇਸ਼ਵਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਅਰਨੀ ਯੂਨੀਵਰਸਿਟੀ ਵਿਖੇ ਅਤਿ-ਆਧੁਨਿਕ ਏ.ਆਈ. ਤੇ ਰੋਬੋਟਿਕਸ ਸੈਂਟਰ ਆਫ਼ ਐਕਸੀਲੈਂਸ ਦੀ ਸਥਾਪਨਾ <br/> ਅਗਲੀ ਖ਼ਬਰ ਬਾਬਾ ਗੁੱਜਾ ਪੀਰ ਦੀ ਯਾਦ 'ਚ ਮੇਲਾ 8 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।