02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਵਾਰਡ ਨੰਬਰ 19 ਤੋਂ ਭਾਜਪਾ ਉਮੀਦਵਾਰ ਪਵਨ ਸ਼ਰਮਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਅਜੀਤ ਡੈਸਕ 04-06-2026
ਗੁਰਦਾਸਪੁਰ, 3 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 19 ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪਵਨ ਸ਼ਰਮਾ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ | ਇਸ ਮੌਕੇ ਭਾਜਪਾ ਆਗੂਆਂ, ਵਰਕਰਾਂ ਤੇ ਸਮਰਥਕਾਂ ਦੀ ਵੱਡੀ ਗਿਣਤੀ ਮੌਜੂਦ ਰਹੀ | ਨਾਮਜ਼ਦਗੀ ਦਾਖ਼ਲ ਕਰਨ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ, ਰਿੱਕੀ ਮਹੰਤ, ਰਾਕੇਸ਼ ਜੋਤੀ ਅਤੇ ਰਾਜਿੰਦਰ ਬਿੱਟਾ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਆਗੂਆਂ ਨੇ ਪਵਨ ਕੁਮਾਰ ਨੂੰ ਚੋਣਾਂ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਪਾਰਟੀ ਦੀ ਜਿੱਤ ਦਾ ਭਰੋਸਾ ਜਤਾਇਆ | ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਨੇ ਕਿਹਾ ਕਿ ਭਾਜਪਾ ਦੇ ਉਮੀਦਵਾਰਾਂ ਨੂੰ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਤੇ ਪਾਰਟੀ ਨਗਰ ਕੌਂਸਲ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕਰੇਗੀ | ਉਨ੍ਹਾਂ ਕਿਹਾ ਕਿ ਭਾਜਪਾ ਵਿਕਾਸ ਦੇ ਮੁੱਦੇ ਨੂੰ ਲੈ ਕੇ ਲੋਕਾਂ ਵਿਚ ਜਾ ਰਹੀ ਹੈ ਅਤੇ ਹਰ ਵਰਗ ਦਾ ਸਾਥ ਪ੍ਰਾਪਤ ਕਰ ਰਹੀ ਹੈ | ਉਮੀਦਵਾਰ ਪਵਨ ਸ਼ਰਮਾ ਨੇ ਵਾਰਡ ਨੰਬਰ 19 ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਅਤੇ ਵਾਰਡ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ |
ਪਿਛਲੀ ਖ਼ਬਰ ਵਾਰਡ ਨੰਬਰ 17 ਤੋਂ ਵਰੁਣ ਸ਼ਰਮਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖ਼ਲ ਅਗਲੀ ਖ਼ਬਰ ਦੀਨਾਨਗਰ ਦੇ 15 ਵਾਰਡਾਂ ਤੋਂ ਆਮ ਆਦਮੀ ਪਾਰਟੀ ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।