ਗੁਰਦਾਸਪੁਰ, 3 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 17 ਤੋਂ ਕਾਂਗਰਸੀ ਉਮੀਦਵਾਰ ਵਰੁਣ ਸ਼ਰਮਾ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ | ਇਸ ਮੌਕੇ ਉਨ੍ਹਾਂ ਦੇ ਸਮਰਥਨ 'ਚ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਆਗੂ ਮੌਜੂਦ ਰਹੇ | ਨਾਮਜ਼ਦਗੀ ਦਾਖ਼ਲ ਕਰਨ ਮੌਕੇ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸਾਬਕਾ ਨਗਰ ਕੌਂਸਲ ਪ੍ਰਧਾਨ ਬਲਜੀਤ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਮਹਾਜਨ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਆਗੂਆਂ ਨੇ ਵਰੁਣ ਸ਼ਰਮਾ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਸ਼ਹਿਰ ਦੇ ਸਰਵਪੱਖੀ ਵਿਕਾਸ ਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਲੈ ਕੇ ਚੋਣ ਮੈਦਾਨ 'ਚ ਉੱਤਰੀ ਹੈ ਤੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਵਰੁਣ ਸ਼ਰਮਾ ਨੇ ਕਿਹਾ ਕਿ ਉਹ ਵਾਰਡ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉੱਤਰਨ ਲਈ ਵਚਨਬੱਧ ਹਨ ਤੇ ਚੋਣ ਜਿੱਤਣ ਤੋਂ ਬਾਅਦ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਅੱਗੇ ਵਧਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਵਾਰਡ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਫ਼ਾਈ ਪ੍ਰਬੰਧਾਂ ਵਿਚ