02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕਾਦੀਆਂ ਨਗਰ ਕੌਂਸਲ ਲਈ ਕੁੱਲ 93 ਨਾਮਜ਼ਦਗੀਆਂ ਆਈਆਂ

ਅਜੀਤ ਡੈਸਕ 04-06-2026
ਕਾਦੀਆਂ, 3 ਜੂਨ (ਕੁਲਵਿੰਦਰ ਸਿੰਘ)-ਨਗਰ ਕੌਂਸਲ ਕਾਦੀਆਂ ਦੀ 13 ਜੂਨ ਨੂੰ ਹੋਣ ਵਾਲੀ ਚੋਣ ਵਾਸਤੇ ਅੱਜ ਨਾਮਜ਼ਦਗੀਆਂ ਭਰਨ ਦੇ ਅਖੀਰਲੇ ਦਿਨ 21 ਉਮੀਦਵਾਰਾਂ ਵਲੋਂ ਵੱਖ-ਵੱਖ ਵਾਰਡਾਂ ਤੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ | ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕਾਦੀਆਂ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਪਾਰਟੀ ਉਮੀਦਵਾਰਾਂ ਵਲੋਂ ਨਗਰ ਕੌਂਸਲ ਦੇ 14 ਵਾਰਡਾਂ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ | ਮਾਰਕੀਟ ਕਮੇਟੀ ਕਾਦੀਆਂ ਦਫ਼ਤਰ ਵਿਖੇ ਇਸ ਮੌਕੇ ਕਾਫ਼ੀ ਗਹਿਮਾ-ਗਹਿਮੀ ਵਾਲਾ ਮਾਹੌਲ ਵੇਖਣ ਨੂੰ ਮਿਲਿਆ | ਨਗਰ ਕੌਂਸਲ ਕਾਦੀਆਂ ਦੇ ਰਿਟਰਨਿੰਗ ਅਫ਼ਸਰ ਸ਼੍ਰੀਮਤੀ ਸੁਪਨੰਦਨਦੀਪ ਕੌਰ ਉੱਪਲ, ਸਹਾਇਕ ਕਮਿਸ਼ਨਰ ਕਰ ਤੇ ਆਬਕਾਰੀ ਵਿਭਾਗ ਗੁਰਦਾਸਪੁਰ ਨੇ ਦੱਸਿਆ ਕਿ ਅੱਜ ਅੰਤਿਮ ਦਿਨ 21 ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਕੇ ਗਏ ਹਨ | ਇਸ ਵਿਚ 14 ਉਮੀਦਵਾਰ ਆਮ ਆਦਮੀ ਪਾਰਟੀ, 2 ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਤੇ ਬਾਕੀ ਉਮੀਦਵਾਰ ਆਜ਼ਾਦ ਤੌਰ 'ਤੇ ਨਾਮਜ਼ਦਗੀਆਂ ਦਾਖ਼ਲ ਕਰਵਾ ਕੇ ਗਏ ਹਨ | ਇਸ ਦੇ ਨਾਲ ਹੀ ਨਾਮਜ਼ਦਗੀ ਪੱਤਰ ਦਾਖ਼ਲ ਭਰਨ ਨਾਲ ਚੋਣ ਅਮਲ ਦਾ ਪਹਿਲਾ ਪੜ੍ਹਾਅ ਮੁਕੰਮਲ ਹੋ ਗਿਆ ਹੈ | 4 ਜੂਨ ਨੂੰ ਨਾਮਜ਼ਦਗੀਆਂ ਦੀ ਜਾਂਚ ਹੋਵੇਗੀ ਤੇ 5 ਜੂਨ ਨੂੰ ਨਾਮਜ਼ਦਗੀਆਂ ਪੱਤਰ ਵਾਪਸ ਲਏ ਜਾਣ ਗਏ | ਇਸ ਉਪਰੰਤ ਚੋਣ ਮੈਦਾਨ ਵਿਚ ਨਿੱਤਰੇ ਉਮੀਦਵਾਰਾਂ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ | ਇਸ ਸਮੇਂ ਕਾਂਗਰਸ, ਭਾਜਪਾ, ਸ਼੍ਰੋਮਣੀ ਅਕਾਲੀ ਦਲ (ਬ) ਅਤੇ ਆਮ ਆਦਮੀ ਪਾਰਟੀ ਵਿਚ ਕੁਝ ਵਾਰਡਾਂ ਵਿਚ ਚਿਕੋਣਾ ਮੁਕਾਬਲਾ ਬਣਦਾ ਤੇ ਕੁਝ ਵਾਰਡਾਂ ਵਿਚ ਅੰਦਰ ਖ਼ਾਤੇ ਗੱਠਜੋੜ ਬਣੇਗਾ, ਉਥੇ ਤਿਕੌਣਾ ਤੇ ਕਈਆਂ ਵਾਰਡਾਂ ਵਿਚ ਸਿੱਧਾ ਮੁਕਾਬਲਾ ਵੀ ਹੋਵੇਗਾ | ਉਧਰ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾ ਨੇ ਆਪਣੇ ਸਮਰਥਕਾਂ ਸਮੇਤ ਕਿਹਾ ਕਿ ਜਿਸ ਤਰ੍ਹਾਂ ਸਮੁੱਚੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਨੇ ਨਗਰ ਨਿਗਮ ਅਤੇ ਨਗਰ ਕੌਂਸਲਾਂ ਨਗਰ ਪੰਚਾਇਤਾਂ ਤੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਉਸੇ ਤਰ੍ਹਾਂ ਕਾਦੀਆਂ ਸ਼ਹਿਰ ਦੀ ਨਗਰ ਕੌਂਸਲ ਉੱਪਰ ਵੀ ਆਮ ਆਦਮੀ ਪਾਰਟੀ ਦਾ ਬਹੁਮਤ ਨਾਲ ਕਬਜ਼ਾ ਹੋਵੇਗਾ | ਇਸ ਮੌਕੇ 'ਆਪ' ਆਗੂ ਕਾਮਰੇਡ ਗੁਰਮੇਜ ਸਿੰਘ, ਦਵਿੰਦਰ ਸ਼ਰਮਾ, ਰਾਕੇਸ਼ ਕਾਲੀਆ ਅਤੇ ਸੀਨੀਅਰ ਆਗੂ ਸ਼੍ਰੀਮਤੀ ਬਬੀਤਾ ਖੋਸਲਾ ਸਮੇਤ ਵੱਖ-ਵੱਖ ਵਾਰਡਾਂ ਤੋਂ ਚੋਣ ਮੈਦਾਨ ਵਿਚ ਨਿੱਤਰੇ ਪਾਰਟੀ ਉਮੀਦਵਾਰ ਤੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਇੰਚਾਰਜ ਰਮਨ ਬਹਿਲ ਨੇ ਨਗਰ ਕੌਂਸਲ ਚੋਣ ਲਈ 29 ਵਾਰਡਾਂ ਦੇ ਉਮੀਦਵਾਰਾਂ ਨਾਲ ਕਰਵਾਈ ਜਾਣ ਪਛਾਣ ਅਗਲੀ ਖ਼ਬਰ ਨਗਰ ਕੌਂਸਲ ਗੁਰਦਾਸਪੁਰ ਤੋਂ 36 ਤੇ ਦੀਨਾਨਗਰ ਤੋਂ 49 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।