ਪਠਾਨਕੋਟ, 3 ਜੂਨ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਡਵੀਜ਼ਨ ਨੰਬਰ ਇਕ ਦੇ ਏ.ਐਸ.ਆਈ. ਨਰੇਸ਼ ਕੁਮਾਰ ਆਪਣੀ ਪੁਲਿਸ ਪਾਰਟੀ ਸਮੇਤ ਲਾਈਟਾਂ ਵਾਲੇ ਚੌਕ ਤੋਂ ਟਾਈਗਰ ਚੌਕ ਵੱਲ ਗਸ਼ਤ ਕਰ ਰਹੇ ਸੀ ਕਿ ਇਕ ਨੌਜਵਾਨ ਆਪਣੀ ਚਿੱਟੀ ਸਕੂਟਰੀ 'ਤੇ ਬੈਠਾ ਹੋਇਆ ਦਿਖਿਆ, ਜੋ ਆਉਂਦੀ ਹੋਈ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤਾਂ ਉਸ ਨੇ ਆਪਣੀ ਜੇਬ ਵਿਚੋਂ ਇਕ ਲਿਫ਼ਾਫ਼ਾ ਜ਼ਮੀਨ ਦੇ ਸੁੱਟਿਆ, ਜਦੋਂ ਪੁਲਿਸ ਪਾਰਟੀ ਵਲੋਂ ਲਿਫ਼ਾਫ਼ੇ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿਚ ਤਿੰਨ ਗ੍ਰਾਮ ਹੈਰੋਇਨ ਅਤੇ 2500 ਰੁਪਏ ਡਰੱਗ ਮਣੀ ਬਰਾਮਦ ਕੀਤੀ ਗਈ, ਪੁਲਿਸ ਵਲੋਂ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਦੋਸ਼ੀ ਦੀ ਪਹਿਚਾਣ ਸਾਹਿਲ ਸ਼ਰਮਾ ਉਰਫ਼ ਕਾਕਾ ਪੁੱਤਰ ਬਿਸ਼ਵਾ ਮਿੱਤਰ ਵਾਸੀ ਈਸ਼ਵਰ ਨਗਰ ਪਠਾਨਕੋਟ ਦੇ ਰੂਪ ਵਿਚ ਹੋਈ ਹੈ | ਜਿਸ ਦੇ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ ਇਕ ਵਿਚ ਐਨ.ਡੀ.ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |