02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਲਾਇਨਜ਼ ਕਲੱਬ ਮੇਨ ਪਠਾਨਕੋਟ ਵਲੋਂ ਆਸ਼ਾ ਕਿਰਨ ਸਕੂਲ ਦੇ ਵਿਸ਼ੇਸ਼ ਬੱਚਿਆਂ ਲਈ ਸਹਾਇਤਾ ਭੇਟ <br/>

ਅਜੀਤ ਡੈਸਕ 04-06-2026
ਪਠਾਨਕੋਟ, 3 ਜੂਨ (ਸੰਧੂ)-ਲਾਇਨਜ਼ ਕਲੱਬ ਮੇਨ ਪਠਾਨਕੋਟ ਵਲੋਂ ਆਸ਼ਾ ਕਿਰਣ ਮੰਦਬੁੱਧੀ ਸਕੂਲ ਦੇ ਵਿਸ਼ੇਸ਼ ਬੱਚਿਆਂ ਦੀ ਸਹਾਇਤਾ ਲਈ ਇਕ ਸੇਵਾ ਪ੍ਰੋਜੈਕਟ ਆਯੋਜਿਤ ਕੀਤਾ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਨਰਿੰਦਰ ਗੁਪਤਾ ਨੇ ਕਿਹਾ ਕਿ ਵਿਸ਼ੇਸ਼ ਬੱਚੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਨੂੰ ਪਿਆਰ ਤੇ ਸਹਿਯੋਗ ਦੀ ਲੋੜ ਹੈ | ਪ੍ਰੋਜੈਕਟ ਚੇਅਰਮੈਨ ਵਿਜੈ ਪਾਸੀ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਦੇ ਚਿਹਰਿਆਂ 'ਤੇ ਮੁਸਕਾਨ ਲਿਆਉਣਾ ਸਭ ਤੋਂ ਵੱਡੀ ਸੇਵਾ ਹੈ | ਪ੍ਰੋਗਰਾਮ ਦੇ ਅੰਤ 'ਚ ਸਕੂਲ ਪ੍ਰਬੰਧਕਾਂ ਨੇ ਲਾਇਨਜ਼ ਕਲੱਬ ਦੇ ਇਸ ਉਪਰਾਲੇ ਲਈ ਪ੍ਰਧਾਨ ਨਰਿੰਦਰ ਗੁਪਤਾ, ਪ੍ਰੋਜੈਕਟ ਚੇਅਰਮੈਨ ਵਿਜੈ ਪਾਸੀ ਤੇ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਕੱਤਰ ਸਮੀਰ ਗੁਪਤਾ, ਕੇਵਲ ਕਿ੍ਸ਼ਨ ਮਹਾਜਨ, ਰਾਕੇਸ਼ ਅਗਰਵਾਲ, ਪੀ.ਆਰ.ਓ. ਨਰਿੰਦਰ ਗੁਪਤਾ, ਪੰਕਜ ਮਹਿਤਾ, ਸੰਦੀਪ ਸਰੀਨ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਰਿਆ ਮਹਿਲਾ ਮਹਾਂਵਿਦਿਆਲੇ ਦੀਆਂ ਵਿਦਿਆਰਥਣਾਂ ਨੇ ਐਮ.ਐਸ.ਸੀ. ਕੰਪਿਊਟਰ ਸਾਇੰਸ ਦੇ ਨਤੀਜਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ... ਅਗਲੀ ਖ਼ਬਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੌਰਭ ਬਹਿਲ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਰਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।