02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਆਰਿਆ ਮਹਿਲਾ ਮਹਾਂਵਿਦਿਆਲੇ ਦੀਆਂ ਵਿਦਿਆਰਥਣਾਂ ਨੇ ਐਮ.ਐਸ.ਸੀ. ਕੰਪਿਊਟਰ ਸਾਇੰਸ ਦੇ ਨਤੀਜਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 04-06-2026
ਪਠਾਨਕੋਟ, 3 ਜੂਨ (ਸੰਧੂ)-ਆਰਿਆ ਮਹਿਲਾ ਮਹਾਂਵਿਦਿਆਲੇ ਪਠਾਨਕੋਟ ਦੀਆਂ ਐਮ.ਐਸ.ਸੀ. (ਕੰਪਿਊਟਰ ਸਾਇੰਸ) ਪਹਿਲੇ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਮਹਾਂਵਿਦਿਆਲੇ ਦਾ ਨਾਂਅ ਰੌਸ਼ਨ ਕੀਤਾ ਹੈ | ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਨਤੀਜਿਆਂ 'ਚ ਸਿਮਰਨ ਨੇ 8.36 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਸਿਮਰਨ ਅਵਸਥੀ ਨੇ 8.00 ਸੀ.ਜੀ.ਪੀ.ਏ. ਨਾਲ ਦੂਜਾ ਤੇ ਮੇਘਨਾ ਨੇ 7.82 ਸੀ.ਜੀ.ਪੀ.ਏ. ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਕਿਹਾ ਕਿ ਵਿਦਿਆਰਥਣਾਂ ਦੀ ਮਿਹਨਤ ਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਇਹ ਸ਼ਾਨਦਾਰ ਨਤੀਜਾ ਸੰਭਵ ਹੋਇਆ ਹੈ | ਉਨ੍ਹਾਂ ਸਫਲ ਵਿਦਿਆਰਥਣਾਂ ਅਤੇ ਕੰਪਿਊਟਰ ਸਾਇੰਸ ਵਿਭਾਗ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਹੋਰ ਵਿਦਿਆਰਥਣਾਂ ਵੀ ਉਨ੍ਹਾਂ ਤੋਂ ਪੇ੍ਰਰਨਾ ਲੈ ਕੇ ਭਵਿੱਖ ਵਿਚ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨਗੀਆਂ | ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ: ਤਰੁਣ ਮਹਾਜਨ, ਡਾ: ਪੱਲਵੀ ਮਹਾਜਨ, ਪ੍ਰੋ: ਅਮਿਤ ਮਹਾਜਨ, ਪ੍ਰੋ: ਰਵਾਨੀ ਅਤੇ ਪ੍ਰੋ: ਪੂਜਾ ਸ਼ਰਮਾ ਹਾਜ਼ਰ ਸਨ |
ਪਿਛਲੀ ਖ਼ਬਰ ਐਸ.ਸੀ. ਵਿੰਗ ਦੇ ਸਾਬਕਾ ਜ਼ਿਲਾ ਪ੍ਰਧਾਨ ਵਲੋਂ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਅਗਲੀ ਖ਼ਬਰ ਲਾਇਨਜ਼ ਕਲੱਬ ਮੇਨ ਪਠਾਨਕੋਟ ਵਲੋਂ ਆਸ਼ਾ ਕਿਰਨ ਸਕੂਲ ਦੇ ਵਿਸ਼ੇਸ਼ ਬੱਚਿਆਂ ਲਈ ਸਹਾਇਤਾ ਭੇਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।