10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਬਟਾਲਾ ਸ਼ਹਿਰ 'ਚ ਵਿਕਾਸ ਕਾਰਜਾਂ ਦੀ ਗਤੀ ਕੀਤੀ ਜਾਵੇਗੀ ਹੋਰ ਤੇਜ਼- ਵਿਧਾਇਕ ਸ਼ੈਰੀ ਕਲਸੀ

ਅਜੀਤ ਡੈਸਕ 05-06-2026
ਬਟਾਲਾ, 4 ਜੂਨ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ 'ਚ ਵਿਕਾਸ ਕਾਰਜਾਂ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ ਤੇ ਨਗਰ ਨਿਗਮ ਬਟਾਲਾ ਰਾਹੀਂ ਸ਼ਹਿਰ ਦੀ ਵਿਕਾਸ ਪੱਖੋਂ ਕਾਇਆ-ਕਲਪ ਕੀਤੀ ਜਾਵੇਗੀ | ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕਿਹਾ ਕਿ ਬਟਾਲਾ ਵਾਸੀਆਂ ਨੇ ਨਗਰ ਨਿਗਮ ਚੋਣਾਂ 'ਚ ਜੋ ਵਿਸ਼ਵਾਸ ਆਮ ਆਦਮੀ ਪਾਰਟੀ ਵਿਚ ਜਿਤਾਇਆ ਹੈ, ਉਸ 'ਤੇ ਪੂਰਾ ਉੱਤਰਦਿਆਂ ਬਟਾਲਾ ਸ਼ਹਿਰ ਦੀਆਂ ਲੰਬਿਤ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਨਗਰ ਨਿਗਮ ਬਟਾਲਾ ਵਲੋਂ ਸ਼ਹਿਰ ਵਾਸੀਆਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ | ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਹ
ਬਟਾਲਾ ਵਾਸੀਆਂ ਦੀ ਸਹੂਲਤ ਲਈ ਦਿਨ-ਰਾਤ ਉਨ੍ਹਾਂ ਦੀ ਸੇਵਾ ਵਿਚ ਹਾਜ਼ਰ ਹਨ ਤੇ ਪਿਛਲੇ 4 ਸਾਲਾਂ ਅੰਦਰ ਬਟਾਲੇ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਉਨ੍ਹਾਂ ਵਿਕਾਸ ਕਾਰਜਾਂ ਨੂੰ ਵੇਖਦਿਆਂ ਸ਼ਹਿਰ ਵਾਸੀਆਂ ਨੇ ਨਗਰ ਨਿਗਮ ਬਟਾਲਾ ਦੀ ਕਮਾਨ 'ਆਪ' ਨੂੰ ਸੌਂਪੀ ਗਈ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪ੍ਰਮੁੱਖ ਚੌਕਾਂ 'ਚ ਸੀ ਸੀ ਟੀ ਵੀ ਕੈਮਰੇ ਲਗਾਏ ਗਏ ਹਨ | ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਵੱਡ ਆਕਾਰੀ ਲਾਇਟਾਂ ਲਗਾਈਆਂ ਗਈਆਂ ਹਨ | ਸ਼ਹਿਰ ਵਿਚਲੀ ਲਾਇਬ੍ਰੇਰੀ ਦੀ ਨਵੀਂ ਇਮਾਰਤ ਲੋਕਾਂ ਨੂੰ ਸਮਰਪਿਤ ਕੀਤੀ ਜਾ ਚੁੱਕੀ ਹੈ | ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਵਿਖੇ ਸ਼ਾਨਦਾਰ ਕਲਾਕ ਟਾਵਰ ਲਗਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ | ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਸ਼ੁਰੂ ਕੀਤਾ ਗਿਆ ਹੈ ਸਮੇਤ ਵੱਖ-ਵੱਖ ਵਿਕਾਸ ਕਾਰਜ ਜਾਰੀ ਹਨ |
ਪਿਛਲੀ ਖ਼ਬਰ ਹੈਰੋਇਨ ਸਮੇਤ 4 ਗਿ੍ਫ਼ਤਾਰ <br/> ਅਗਲੀ ਖ਼ਬਰ ਬਾਬਾ ਬਾਲਕ ਨਾਥ ਕਾਹਨੂੰਵਾਨ ਤੋਂ ਕੱਢੀ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।