ਗੁਰਦਾਸਪੁਰ, 4 ਜੂਨ (ਚੱਕਰਾਜਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਤਿੱਬੜ ਦੀ ਪੁਲਿਸ ਵਲੋਂ ਬਰਿੰਦਰ ਸਿੰਘ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਦੋਂ ਕਿ ਥਾਣਾ ਦੀਨਾਨਗਰ ਦੀ ਪੁਲਿਸ ਵਲੋਂ ਸਾਬਰ ਕੁਮਾਰ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 5 ਗਰਾਮ 48 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਤੋਂ ਇਲਾਵਾ ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਲਵਪ੍ਰੀਤ ਤੇ ਇਕ ਔਰਤ ਨੰੂ ਗਿ੍ਫ਼ਤਾਰ ਕਰਕੇ ਉਸ ਪਾਸੋਂ 4 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਜਿਸ 'ਤੇ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਸਬੰਧਿਤ ਥਾਣਿਆਂ 'ਚ ਮਾਮਲੇ ਦਰਜ ਕੀਤੇ ਗਏ | ਜ਼ਿਲ੍ਹਾ ਪੁਲਿਸ ਮੁਖੀ ਆਦਿੱਤਯ ਨੇ ਜ਼ਿਲ੍ਹਾ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਗੈਰ ਕਾਨੰੂਨੀ/ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੀ ਇਤਲਾਹ ਪੁਲਿਸ ਨੰੂ ਦੇਣ ਤਾਂ ਜੋ ਇਨ੍ਹਾਂ ਖ਼ਿਲਾਫ਼ ਠੋਸ ਕਾਨੰੂਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਕਾਰੋਬਾਰ ਨੰੂ ਜੜ੍ਹ ਤੋਂ ਖਤਮ ਕਰਨ ਤੇ ਮਾੜੇ ਅਨਸਰਾਂ ਨੰੂ ਕਾਬੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ |