10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੇਅ-ਕਮਿਸ਼ਨ ਤੇ ਡੀ.ਏ. ਦਾ ਬਕਾਇਆ ਨਾ ਦੇ ਕੇ ਮੁਲਾਜ਼ਮ ਵਿਰੋਧੀ ਹੋਈ ਸਰਕਾਰ-ਨਰੇਸ਼ ਮਹਾਜਨ

ਅਜੀਤ ਡੈਸਕ 05-06-2026
ਬਟਾਲਾ, 4 ਜੂਨ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਇੰਚਾਰਜ ਨਰੇਸ਼ ਮਹਾਜਨ ਨੇ ਪੰਜਾਬ ਸਰਕਾਰ ਨੂੰ ਖੂਬ ਸਿਆਸੀ ਰਗੜੇ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਧ੍ਰੋਹ ਕਮਾ ਰਹੀ ਹੈ, ਜਿਸ ਦਾ ਖਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਨਾ ਤਾਂ ਪੇਅ ਕਮਿਸ਼ਨ ਦਾ ਹੀ ਬਕਾਇਆ ਅਜੇ ਤੱਕ ਦਿੱਤਾ ਗਿਆ ਹੈ ਤੇ ਨਾ ਹੀ ਡੀ.ਏ. ਦਾ ਬਕਾਇਆ ਹੀ ਦਿੱਤਾ ਜਾ ਰਿਹਾ ਹੈ, ਜਿਸ ਕਰਕੇ ਪਹਿਲੀ ਵਾਰ ਹੋਇਆ ਹੈ ਕਿ ਮੁਲਾਜ਼ਮਾਂ ਨੂੰ ਆਪਣੇ ਬਕਾਏ ਲੈਣ ਵਾਸਤੇ ਕੋਰਟ ਦਾ ਰੁਖ ਕਰਨਾ ਪਿਆ ਸੀ | ਉਨ੍ਹਾਂ ਕਿਹਾ ਕਿ ਮਾਨਯੋਗ ਹਾਈਕੋਰਟ ਨੇ ਵੀ ਸਰਕਾਰ ਨੂੰ ਸਖ਼ਤ ਨਿਰਦੇਸ਼ ਦਿੱਤੇ ਸਨ ਕਿ ਉਹ ਮੁਲਾਜ਼ਮਾਂ ਦਾ ਬਕਾਇਆ ਦੇਵੇ, ਪਰ ਪੰਜਾਬ ਸਰਕਾਰ ਵਲੋਂ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਤੇ ਆਪਣੀਆਂ ਮਸ਼ਹੂਰੀਆਂ ਤੇ ਫੌਕੀ ਵਾਹ-ਵਾਹ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਦ ਕਿ ਮੁਲਾਜ਼ਮਾਂ ਦੇ ਬਣਦੇ ਹੱਕਾਂ 'ਤੇ ਡਾਕਾ ਮਾਰ ਕੇ ਪੰਜਾਬ ਸਰਕਾਰ ਮੁਲਾਜ਼ਮ ਵਿਰੋਧੀ ਹੋਈ ਪਈ ਹੈ |
ਪਿਛਲੀ ਖ਼ਬਰ ਮਗਨਰੇਗਾ ਕਰਮਚਾਰੀਆਂ ਵਲੋਂ ਹੜਤਾਲ ਅਗਲੀ ਖ਼ਬਰ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜ੍ਹਾਅ-3 ਤਹਿਤ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।