ਗੁਰਦਾਸਪੁਰ, 4 ਜੂਨ (ਚੱਕਰਾਜਾ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਨਗਰ ਕੌਂਸਲ ਗੁਰਦਾਸਪੁਰ ਅਤੇ ਦੀਨਾਨਗਰ ਚੋਣਾਂ 13 ਜੂਨ ਨੂੰ ਹੋਣਗੀਆਂ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲਾਂ ਵਿਚ ਕੁੱਲ 258 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਸਨ, ਪੜਤਾਲ ਉਪਰੰਤ 5 ਨਾਮਜ਼ਦਗੀ ਪੱਤਰ ਰੱਦ ਹੋਏ ਹਨ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ ਤੋਂ 170 ਵਿਚੋਂ 2 ਅਤੇ ਦੀਨਾਨਗਰ ਤੋਂ 95 ਵਿਚੋਂ 2 ਨਾਮਜ਼ਦਗੀ ਪੱਤਰ ਪੜਤਾਲ ਦੌਰਾਨ ਰੱਦ ਹੋਏ ਹਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ ਅੱਜ 5 ਜੂਨ ਦਿਨ ਸ਼ੁੱਕਰਵਾਰ ਨੂੰ ਦੁਪਹਿਰ 3 ਵਜੇ ਤੱਕ ਹੈ | ਦੱਸਣਯੋਗ ਹੈ ਕਿ ਨਗਰ ਕੌਂਸਲ ਗੁਰਦਾਸਪੁਰ ਦੇ 29 ਅਤੇ ਦੀਨਾਨਗਰ ਨਗਰ ਕੌਂਸਲ ਦੇ 15 ਵਾਰਡ ਹਨ |