09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਬੀਬੀ ਮਨਜੀਤ ਕੌਰ ਬਣੀ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ <br/>

ਅਜੀਤ ਡੈਸਕ 05-06-2026
ਗੁਰਦਾਸਪੁਰ, 4 ਜੂਨ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪਾਰਟੀ ਨੰੂ ਮਜ਼ਬੂਤ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜ ਕਮਲਜੀਤ ਚਾਵਲਾ ਦੀ ਸਿਫ਼ਾਰਿਸ਼ 'ਤੇ ਬੀਬੀ ਮਨਜੀਤ ਕੌਰ ਪੁਰਾਣਾ ਸ਼ਾਲਾ ਨੰੂ ਇਸਤਰੀ ਅਕਾਲੀ ਦਲ ਹਲਕਾ ਦੀਨਾਨਗਰ ਦੀ ਪ੍ਰਧਾਨ ਨਿਯੁਕਤ ਕੀਤਾ ਹੈ | ਹਲਕਾ ਇੰਚਾਰਜ ਨੇ ਦੱਸਿਆ ਕਿ ਬੀਬੀ ਮਨਜੀਤ ਕੌਰ ਦੀਆਂ ਪਾਰਟੀ ਪ੍ਰਤੀ ਵਧੀਆਂ ਸੇਵਾਵਾਂ ਨੰੂ ਮੁੱਖ ਰੱਖਦੇ ਹੋਏ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਨੰੂ ਇਹ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਪਾਰਟੀ ਦਿਨੋਂ ਦਿਨ ਤਰੱਕੀ ਕਰ ਰਹੀ ਹੈ ਤੇ ਵਿਧਾਨ ਸਭਾ ਚੋਣਾਂ ਵਿਚ ਸਾਰਥਿਕ ਨਤੀਜੇ ਨਿਕਲਣਗੇ | ਆਪਣੀ ਨਿਯੁਕਤੀ 'ਤੇ ਬੀਬੀ ਮਨਜੀਤ ਕੌਰ ਪੁਰਾਣਾ ਸ਼ਾਲਾ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੰੂ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ 'ਚ ਕੋਈ ਕਸਰ ਨਹੀਂ ਛੱਡਣਗੇ ਤੇ ਮਹਿਲਾਵਾਂ ਨੰੂ ਪਾਰਟੀ ਨਾਲ ਜੋੜਨ ਲਈ ਦਿਨ ਰਾਤ ਮਿਹਨਤ ਕੀਤੀ ਜਾਵੇਗੀ | ਬੀਬੀ ਮਨਜੀਤ ਕੌਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਲਕਾ ਇੰਚਾਰਜ ਕਮਲਜੀਤ ਚਾਵਲਾ ਤੇ ਹੋਰਨਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ 10 ਜੂਨ ਤੋਂ ਬਾਅਦ ਮੁੱਖ ਮੰਤਰੀ ਰਿਹਾਇਸ਼ 'ਤੇ ਦਿੱਤਾ ਜਾਵੇਗਾ ਅਣਮਿੱਥੇ ਸਮੇਂ ਲਈ ਧਰਨਾ- ਔਲਖ <br/> ਅਗਲੀ ਖ਼ਬਰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਪਿੱਛੋਂ 258 'ਚੋਂ 5 ਨਾਮਜ਼ਦਗੀ ਪੱਤਰ ਰੱਦ ਹੋਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।