09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

10 ਜੂਨ ਤੋਂ ਬਾਅਦ ਮੁੱਖ ਮੰਤਰੀ ਰਿਹਾਇਸ਼ 'ਤੇ ਦਿੱਤਾ ਜਾਵੇਗਾ ਅਣਮਿੱਥੇ ਸਮੇਂ ਲਈ ਧਰਨਾ- ਔਲਖ <br/>

ਅਜੀਤ ਡੈਸਕ 05-06-2026
ਕਲਾਨੌਰ, 4 ਜੂਨ (ਪੁਰੇਵਾਲ)-ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਯੂਨੀਅਨ ਨੇ ਕੈਬਨਿਟ ਸਬ ਕਮੇਟੀ ਪੰਜਾਬ ਸਰਕਾਰ ਵਲੋਂ ਮੀਟਿੰਗ ਲਈ ਸਮਾਂ ਨਾ ਦੇਣ ਦੇ ਰੋਸ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਅਣਮਿੱਥੇ ਸਮੇਂ ਲਈ ਘਿਰਾਓ ਕਰਕੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਸਾਪਾ ਦੇ ਸੂਬਾ ਪ੍ਰਧਾਨ ਗੁਰਪ੍ਰਤਾਪ ਸਿੰਘ ਔਲਖ ਨੇ ਦੱਸਿਆ ਕਿ ਇਸ ਸੰਘਰਸ਼ ਸੰਬੰਧੀ ਉਨ੍ਹਾਂ ਦੀ ਯੂਨੀਅਨ ਵਲੋਂ 1 ਜੂਨ ਨੂੰ ਵਿੱਤ ਮੰਤਰੀ ਪੰਜਾਬ ਤੇ ਪ੍ਰਧਾਨ ਕੈਬਨਿਟ ਸਬ ਕਮੇਟੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਚਿੱਠੀ ਦੇ ਕੇ ਜਾਣੂ ਕਰਵਾਇਆ ਜਾ ਚੁੱਕਾ ਹੈ | ਸੂਬਾ ਪ੍ਰਧਾਨ ਔਲਖ ਨੇ ਦੱਸਿਆ ਕਿ ਉਨ੍ਹਾਂ ਦੀ ਯੂਨੀਅਨ ਵਲੋਂ ਪੰਜਾਬ ਸਰਕਾਰ ਆਮ ਰਾਜ ਪ੍ਰਬੰਧ ਵਿਭਾਗ ਦੇ ਪੱਤਰ ਮਿਤੀ 18 ਫਰਵਰੀ 2025 ਅਨੁਸਾਰ ਪਿਛਲੇ ਸਾਲ 19 ਫਰਵਰੀ ਨੂੰ ਕੈਬਨਿਟ ਸਬ ਕਮੇਟੀ ਪੰਜਾਬ ਨਾਲ ਮੀਟਿੰਗ ਕੀਤੀ ਗਈ ਸੀ ਤੇ ਮੀਟਿੰਗ 'ਚ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਵਧੀਕ ਮੁੱਖ ਸਕੱਤਰ ਪੰਜਾਬ ਤੇ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਮੌਜ਼ੂਦ ਸਨ ਤੇ ਮੀਟਿੰਗ ਦੌਰਾਨ ਯੂਨੀਅਨ ਨੂੰ ਦੁਬਾਰਾ 15-20 ਦਿਨਾਂ ਤੱਕ ਮੀਟਿੰਗ ਲਈ ਸਮਾਂ ਦੇਣ ਲਈ ਵਿਸ਼ਵਾਸ ਦਿਵਾਇਆ ਗਿਆ ਸੀ, ਜਦਕਿ ਇਕ ਸਾਲ ਬੀਤਣ ਤੋਂ ਬਾਅਦ ਵੀ ਸਮਾਂ ਨਹੀਂ ਦਿੱਤਾ ਗਿਆ | ਸੂਬਾ ਪ੍ਰਧਾਨ ਔਲਖ ਨੇ ਕਿਹਾ ਕਿ ਜੇਕਰ ਯੂਨੀਅਨ ਨੂੰ ਕੈਬਨਿਟ ਸਬ ਕਮੇਟੀ ਪੰਜਾਬ ਸਰਕਾਰ ਵਲੋਂ 10 ਜੂਨ ਤੱਕ ਮੀਟਿੰਗ ਦਾ ਸਮਾਂ ਨਾ ਦਿੱਤਾ ਤਾਂ ਰੋਸ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਵਿਖੇ ਅਣਮਿਥੇ ਸਮੇਂ ਲਈ ਰੋਸ ਪ੍ਰਦਰਸ਼ਨ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਹੈ |

ਪਿਛਲੀ ਖ਼ਬਰ ਭਗਤ ਪੂਰਨ ਸਿੰਘ ਜੀ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਬੀਬੀ ਮਨਜੀਤ ਕੌਰ ਬਣੀ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।