09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

42ਵੇਂ ਘੱਲੂਘਾਰੇ ਦਿਹਾੜੇ ਮੌਕੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੋ-ਪਵਾਰ <br/>

ਅਜੀਤ ਡੈਸਕ 05-06-2026
ਬਟਾਲਾ, 4 ਜੂਨ (ਹਰਦੇਵ ਸਿੰਘ ਸੰਧੂ)-ਜੂਨ 1984 ਨੂੰ ਹਕੂਮਤ ਵਲੋਂ ਦਰਬਾਰ ਸਾਹਿਬ ਉੱਪਰ ਟੈਂਕਾਂ-ਤੋਪਾਂ ਨਾਲ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਤੇ ਪੰਜਾਬ ਵਿਚ ਹੋਰ ਕਈ ਗੁਰਦੁਆਰਿਆਂ 'ਤੇ ਸੋਚੀ ਸਮਝੀ ਸਾਜਿਸ਼ ਤਹਿਤ ਹਮਲਾ ਕੀਤਾ ਗਿਆ | ਦਰਬਾਰ ਸਾਹਿਬ ਉੱਪਰ ਫ਼ੌਜੀ ਹਮਲੇ ਦੌਰਾਨ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂ ਵਾਲੇ, ਫੈਡਰੇਸ਼ਨ ਮੁਖੀ ਭਾਈ ਅਮਰੀਕ ਸਿੰਘ, ਜਰਨਲ ਸੁਬੇਗ ਸਿੰਘ ਸਮੇਤ ਵੱਡੀ ਗਿਣਤੀ 'ਚ ਸਿੰਘ-ਸਿੰਘਣੀਆਂ ਤੇ ਬੱਚੇ ਸ਼ਹੀਦ ਕਰ ਦਿੱਤੇ ਗਏ | ਅੱਜ 42 ਸਾਲ ਬੀਤਣ ਦੇ ਬਾਅਦ ਵੀ ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਫ਼ੌਜੀ ਹਮਲੇ ਦੀ ਪੀੜਾ ਸਿੱਖ ਕੌਮ ਦੇ ਮਨਾਂ ਵਿਚ ਜਿਉਂ ਦੀ ਤਿਉਂ ਹੈ, ਜਿਸ ਨੂੰ ਕੌਮ ਸਿੱਖ ਕੌਮ ਨਾਲ ਹੋਏ ਤੀਜੇ ਘੱਲੂਘਾਰੇ ਵਜੋਂ ਯਾਦ ਕਰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਬਚਨ ਸਿੰਘ ਪਵਾਰ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਕੀਤਾ | ਉਨ੍ਹਾਂ ਕਿਹਾ ਕਿ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ ਆਖਰੀ ਬੋਲ ਜਦੋਂ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਹੋਵੇਗਾ, ਉਸ ਵਕਤ ਖਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ | ਸੰਤ ਭਿੰਡਰਾਂ ਵਾਲਿਆਂ ਅਤੇ ਸਮੂਹ ਸ਼ਹੀਦਾਂ ਦੀ ਸੋਚ ਨੂੰ ਜਿੰਦਾ ਰੱਖਣ ਵਾਸਤੇ ਇਹ ਘੱਲੂਘਾਰਾ ਦਿਹਾੜਾ 6 ਜੂਨ ਨੂੰ ਸਿੱਖ ਕੌਮ ਸ੍ਰੀ ਅਕਾਲ ਤਖ਼ਤ ਸਾਹਿਬ ਉਪਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਂਦੀ ਹੈ ਅਤੇ ਸ਼ਹੀਦਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦੀ ਹੈ, ਇਸ ਕਰਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚੋ | ਉਨ੍ਹਾਂ ਕਿਹਾ ਕਿ ਇਸ ਦਿਹਾੜੇ ਮੌਕੇ ਜਥੇਬੰਦੀਆਂ ਨੂੰ ਵੱਖ-ਵੱਖ ਥਾਵਾਂ 'ਤੇ ਸਮਾਗਮ ਨਹੀਂ ਕਰਨੇ ਚਾਹੀਦੇ, ਜਿਸ ਨਾਲ ਕੌਮ ਦੀ ਸ਼ਕਤੀ ਵੰਡੀ ਜਾਂਦੀ ਹੈ, ਕਿਉਂਕਿ 6 ਜੂਨ ਨੂੰ ਹਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਉਪਰ ਹੋਇਆ ਸੀ, ਇਸ ਕਰਕੇ ਸਮੁੱਚੀ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਇਕੱਠੇ ਹੋ ਕੇ ਏਕਤਾ ਦਾ ਸਬੂਤ ਦੇਣਾ ਚਾਹੀਦਾ ਹੈ |

ਪਿਛਲੀ ਖ਼ਬਰ ਬਿਨ੍ਹਾਂ ਮਨਜ਼ੂਰੀ ਗੇਟ ਲਗਾਉਣ 'ਤੇ ਕਾਂਗਰਸੀ ਆਗੂ ਨੇ ਬੀ.ਡੀ.ਪੀ.ਓ ਨੰੂ ਕੀਤੀ ਸ਼ਿਕਾਇਤ <br/> ਅਗਲੀ ਖ਼ਬਰ ਭਗਤ ਪੂਰਨ ਸਿੰਘ ਜੀ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।