ਬਟਾਲਾ, 4 ਜੂਨ (ਰਾਕੇਸ਼ ਰੇਖੀ)-ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਕੇ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਕਰਕੇ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਕਾਦੀਆਂ ਦੇ ਏ.ਐੱਸ.ਆਈ. ਗੁਰਨਾਮ ਸਿੰਘ ਨੇ ਗਸ਼ਤ ਦੌਰਾਨ ਨਾਥਪੁਰ ਨੇੜੇ ਬਿਕਰਮਜੀਤ ਸਿੰਘ ਉਰਫ਼ ਸੁੱਖਾ ਪੁੱਤਰ ਇਕਬਾਲ ਸਿੰਘ ਵਾਸੀ ਨਾਥਪੁਰ ਨੂੰ ਕਾਬੂ ਕਰਕੇ ਉਸ ਤੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ | ਥਾਣਾ ਘੁਮਾਣ ਦੇ ਏ.ਐੱਸ.ਆਈ. ਸਤਪਾਲ ਸਿੰਘ ਨੇ ਗਸ਼ਤ ਦੌਰਾਨ ਪਿੰਡ ਚਾਚੋਕੇ ਨੇੜੇ ਵਰਿੰਦਰ ਸਿੰਘ ਉਰਫ਼ ਰੋਮੀ ਪੁੱਤਰ ਜਸਪਾਲ ਸਿੰਘ ਵਾਸੀ ਪੇਜੋਚੱਕ ਨੂੰ ਕਾਬੂ ਕਰਕੇ ਉਸ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ | ਥਾਣਾ ਘਣੀਏ-ਕੇ-ਬਾਂਗਰ ਦੇ ਏ.ਐੱਸ.ਆਈ. ਕੁਲਵੰਤ ਸਿੰਘ ਨੇ ਗਸ਼ਤ ਦੌਰਾਨ ਅਲੀਵਾਲ ਨੇੜੇ ਸਿਮਰਨਜੀਤ ਸਿੰਘ ਉਰਫ਼ ਸਿਮਰ ਪੁੱਤਰ ਗੁਰਨਾਮ ਸਿੰਘ ਵਾਸੀ ਰੂਪੋਵਾਲੀ ਨੂੰ ਕਾਬੂ ਕਰਕੇ ਉਸ ਤੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ | ਇਸੇ ਤਰ੍ਹਾਂ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਏ.ਐੱਸ.ਆਈ. ਸਵਿੰਦਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਰਣਸੀਕੇ ਤਲਾਂ ਤੋਂ ਗੁਰਦੀਪ ਸਿੰਘ ਉਰਫ਼ ਜੇਮਸ ਪੁੱਤਰ ਚਮਨ ਸਿੰਘ ਵਾਸੀ ਫੱਤੂਪੁਰ ਨੂੰ ਕਾਬੂ ਕਰਕੇ ਉਸ ਤੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ |