ਊਧਨਵਾਲ, 4 ਜੂਨ (ਪਰਗਟ ਸਿੰਘ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਵਸਨੀਕਾਂ ਨੂੰ ਤੀਰਥ ਯਾਤਰਾ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਥਰੀਏਵਾਲ ਤੋਂ ਸਰਪੰਚ ਹਰਪ੍ਰੀਤ ਸਿੰਘ ਦੀ ਅਗਵਾਈ ਤੇ ਸੁਪਰਵਾਈਜ਼ਰ ਕਰਮ ਸਿੰਘ ਦੀ ਯੋਗ ਅਗਵਾਈ ਹੇਠ ਬੱਸ ਸ੍ਰੀ ਅਨੰਦਪੁਰ ਸਾਹਿਬ ਅਤੇ ਨੇੜਲੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਰਵਾਨਾ ਹੋਈ | ਸਰਪੰਚ ਹਰਪ੍ਰੀਤ ਸਿੰਘ ਨੇ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਹਰੇਕ ਪਿੰਡ ਵਿਚੋਂ ਸੰਗਤਾਂ ਬੜੇ ਉਤਸ਼ਾਹ ਨਾਲ ਯਾਤਰਾ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਸਾਡੇ ਪਿੰਡ ਤੋਂ ਵੀ ਯਾਤਰੂ ਬਹੁਤ ਖੁਸ਼ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰ ਰਹੇ ਹਨ | ਇਸ ਵਿਚ ਯਾਤਰੂ ਦਾ ਇਕ ਨਿੱਕੇ ਪੈਸੇ ਦਾ ਖਰਚਾ ਨਹੀਂ ਆਵੇਗਾ | 2 ਰਾਤਾਂ ਤੇ 3 ਦਿਨ ਦੀ ਬਿਲਕੁਲ ਮੁਫ਼ਤ ਯਾਤਰਾ ਕਰਵਾਈ ਜਾਵੇਗੀ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਗੁਰਭੇਜ ਸਿੰਘ, ਮੇਜ਼ਰ ਸਿੰਘ ਅਤੇ ਸਮੁੱਚੀ ਪੰਚਾਇਤ ਆਦਿ ਹਾਜ਼ਰ ਸਨ |