09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਾਨਕਸ਼ਾਹੀ ਸਿੱਖ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਦੀ ਮੀਟਿੰਗ

ਅਜੀਤ ਡੈਸਕ 05-06-2026
ਧਾਰੀਵਾਲ, 4 ਮਈ (ਸਵਰਨ ਸਿੰਘ)-ਨਾਨਕਸ਼ਾਹੀ ਸਿੱਖ ਸੇਵਾ ਸੁਸਾਇਟੀ ਦੀ ਅਹਿਮ ਮੀਟਿੰਗ ਸੱਭਰਵਾਲ ਗੈਸ ਏਜੰਸੀ ਦੇ ਦਫ਼ਤਰ ਵਿਚ ਜਥੇਦਾਰ ਬਲਦੇਵ ਸਿੰਘ ਨਿਮਾਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵਿਸ਼ੇਸ਼ ਤੌਰ 'ਤੇ ਸੰਸਥਾ ਦੇ ਸਰਪ੍ਰਸਤ ਜਥੇਦਾਰ ਨਿਰਵੈਰ ਸਿੰਘ ਨੇ ਸ਼ਿਰਕਤ ਕੀਤੀ | ਮੀਟਿੰਗ ਵਿਚ ਸਭ ਤੋਂ ਪਹਿਲਾਂ ਗੁਰੂ ਅਰਜਨ ਦੇਵ ਮਹਾਰਾਜ ਜੀ ਦਾ ਸ਼ੁਕਰਾਨਾ ਕਰਦੇ ਹੋਏ ਅਰਦਾਸ ਕਰਕੇ ਮੀਟਿੰਗ ਦੀ ਸ਼ੁਰੂਆਤ ਕਰਦਿਆਂ ਪਿਛਲੇ ਲੇਖੇ-ਜੋਖੇ ਬਾਰੇ ਵਿਸਥਾਰ ਪੂਰਵ ਚਰਚਾ ਕੀਤੀ ਗਈ | ਪ੍ਰੈੱਸ ਸਕੱਤਰ ਇੰਜੀਨੀਅਰ ਜਤਿੰਦਰਪਾਲ ਸਿੰਘ ਜੇ.ਪੀ. ਨੇ ਦੱਸਿਆ ਕਿ ਮੀਟਿੰਗ ਵਿਚ ਕੁਝ ਨਵੇਂ ਮੈਂਬਰ ਵੀ ਨਿਯੁਕਤ ਕੀਤੇ ਗਏ ਹਨ ਤੇ ਆਉਣ ਵਾਲੇ ਸਮੇਂ ਵਿਚ ਸਕੂਲਾਂ ਵਿਚ ਸੈਮੀਨਾਰ ਲਗਾ ਕੇ ਬੱਚਿਆਂ ਨੂੰ ਨਾਨਕਸ਼ਾਹੀ ਕੈਲੰਡਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ, ਉਥੇ ਸਿੱਖੀ ਦੇ ਪ੍ਰਚਾਰ ਲਈ ਪਿੰਡ-ਪਿੰਡ ਗੁਰਦੁਆਰਾ ਵਿਚ ਜਾ ਕੇ ਕੀਰਤਨ ਕਰ ਕੇ ਅਤੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਇਸ ਮੌਕੇ ਖਜ਼ਾਨਚੀ ਹਰਪ੍ਰੀਤ ਸਿੰਘ ਸੱਭਰਵਾਲ, ਐਕਟਿਵ ਮੈਂਬਰ ਦਲਜੀਤ ਸਿੰਘ ਛੋਟੇਪੁਰ, ਗੁਰਮੇਜ ਸਿੰਘ, ਭਾਈ ਦਲਬੀਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਤਰਲੋਚਨ ਸਿੰਘ, ਭਾਈ ਸੰਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਫੈਕਲਟੀ ਵਿਕਾਸ ਸਮਾਗਮ ਕਰਵਾਇਆ ਅਗਲੀ ਖ਼ਬਰ ਜੰਗਲਾਤ ਵਿਭਾਗ ਵਲੋਂ ਸੜਕ ਕੰਢੇ ਡਿੱਗੇ ਰੁੱਖ ਨਾ ਚੁੱਕੇ ਜਾਣ 'ਤੇ ਲੋਕਾਂ 'ਚ ਭਾਰੀ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।