09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸਕੂਲਾਂ ਦੀਆਂ ਈਕੋ ਕਲੱਬਾਂ ਵਲੋਂ ਅੱਜ ਮਨਾਇਆ ਜਾਵੇਗਾ ਵਾਤਾਵਰਨ ਦਿਵਸ

ਅਜੀਤ ਡੈਸਕ 05-06-2026
ਗੁਰਦਾਸਪੁਰ, 4 ਜੂਨ (ਚੱਕਰਾਜਾ)-ਵਾਤਾਵਰਨ ਦਿਵਸ ਮੌਕੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਦੀਆਂ ਈਕੋ ਕਲੱਬਾਂ 'ਚ ਵਾਤਾਵਰਨ ਦਿਵਸ ਮਨਾਇਆ ਜਾਵੇਗਾ | ਉਪਰੋਕਤ ਜਾਣਕਾਰੀ ਦਿੰਦੇ ਹੋਏ ਵਾਤਾਵਰਨ ਐਜੂਕੇਸ਼ਨ ਪ੍ਰੋਗਰਾਮ ਦੇ ਕੋਆਰਡੀਨੇਟਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਇਸ ਸਾਲ 5 ਜੂਨ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਸਕੂਲਾਂ ਦੀਆਂ ਈਕੋ ਕਲੱਬਾਂ 'ਚ ਵਾਤਾਵਰਨ ਦਿਵਸ ਮਨਾਉਂਦੇ ਹੋਏ ਵਿਦਿਆਰਥੀਆਂ ਨੂੰ ਬੂਟੇ ਲਗਾਉਣ ਲਈ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਈਕੋ ਕਲੱਬਾਂ ਬਣਾਈਆਂ ਹਨ, ਜਿਸ ਵਿਚ ਵੱਖ-ਵੱਖ ਪ੍ਰਕਾਰ ਦੇ ਬੂਟੇ ਲਗਾਏ ਹਨ | ਡੀ.ਈ.ਓ ਪਰਮਜੀਤ ਕੌਰ ਨੇ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਉੱਪਰ ਨਿਊਟੇਸ਼ਨ ਗਾਰਡਨ ਅਤੇ ਆਪਣੇ ਆਲੇ ਦੁਆਲੇ ਛਾਂ ਵਾਲੇ, ਫਲ ਤੇ ਪੁਰਾਤਨ ਮੈਡੀਸਨ ਪਲਾਂਟ ਲਗਾਉਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਅਪੀਲ ਕੀਤੀ ਕਿ 'ਏਕ ਪੇੜ ਮਾਂ ਕੇ ਨਾਮ' ਤਹਿਤ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਜੋ ਤਾਪਮਾਨ ਵਿਚ ਸੰਤੁਲਨ ਬਣਾਇਆ ਜਾ ਸਕੇ ਤੇ ਭਵਿੱਖ ਦੀਆਂ ਪੀੜ੍ਹੀਆਂ ਨੂੰ ਸਾਫ਼ ਸੁਥਰਾ ਵਾਤਾਵਰਨ ਦਿੱਤਾ ਜਾ ਸਕੇ | ਇਸ ਮੌਕੇ ਸੁਪਰਡੈਂਟ ਪ੍ਰਬੋਧ ਕੁਮਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ 7 ਪੰਜਾਬ ਬਟਾਲੀਅਨ ਵਲੋਂ ਸੁਖਜਿੰਦਰ ਗਰੁੱਪ ਵਿਖੇ ਸਾਲਾਨਾ ਟ੍ਰੇਨਿੰਗ ਕੈਂਪ ਅਗਲੀ ਖ਼ਬਰ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਫੈਕਲਟੀ ਵਿਕਾਸ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।