ਗੁਰਦਾਸਪੁਰ, 4 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 27 ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਰੁਣ ਗੋਸਾਈਾ ਨੇ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਹੈ | ਵਰੁਣ ਗੋਸਾਈਾ ਵਲੋਂ ਵਾਰਡ ਦੇ ਵੱਖ-ਵੱਖ ਇਲਾਕਿਆਂ 'ਚ ਘਰ ਘਰ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਉਹ ਲੋਕਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਤੇ ਵਿਕਾਸ ਦੇ ਵਾਅਦੇ ਕਰ ਰਹੇ ਹਨ | ਚੋਣ ਪ੍ਰਚਾਰ ਦੌਰਾਨ ਵਾਰਡ ਵਾਸੀਆਂ ਵਲੋਂ ਵਰੁਣ ਗੋਸਾਈਾ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ | ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹ ਅਜਿਹੇ ਉਮੀਦਵਾਰ ਨੂੰ ਚੁਣਨਾ ਚਾਹੁੰਦੇ ਹਨ ਜੋ ਵਾਰਡ ਦੇ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰੇ ਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਏ | ਵਰੁਣ ਗੋਸਾਈਾ ਨੇ ਕਿਹਾ ਕਿ ਜੇਕਰ ਵਾਰਡ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਇਲਾਕੇ 'ਚ ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸੜਕਾਂ ਅਤੇ ਸਟਰੀਟ ਲਾਈਟਾਂ ਵਰਗੀਆਂ ਮੁੱਢਲੀਆਂ ਸਹੂਲਤਾਂ ਨੂੰ ਪਹਿਲ ਦੇ ਆਧਾਰ 'ਤੇ ਸੁਧਾਰਨਗੇ | ਉਨ੍ਹਾਂ ਕਿਹਾ ਕਿ ਭਾਜਪਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦੇ ਪਿਆਰ ਤੇ ਸਮਰਥਨ ਨਾਲ ਭਾਜਪਾ ਇਸ ਵਾਰ ਨਗਰ ਕੌਂਸਲ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕਰੇਗੀ | ਇਸ ਮੌਕੇ ਗੁਰਦਾਸਪੁਰ ਨਗਰ ਕੌਂਸਲ ਚੋਣਾਂ ਲਈ ਸਿਆਸੀ ਸਰਗਰਮੀਆਂ ਲਗਾਤਾਰ ਵਧ ਰਹੀਆਂ ਹਨ |