ਅੱਚਲ ਸਾਹਿਬ, 4 ਜੂਨ (ਗੁਰਚਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਸ਼ਾਹਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਯੂਥ ਵਿੰਗ ਦੇ ਮਿਹਨਤੀ ਤੇ ਪਾਰਟੀ ਨੂੰ ਸਮਰਪਿਤ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ, ਜਿਸ ਵਿਚ ਗੁਰਬਿੰਦਰ ਸਿੰਘ ਬੂੜੇਨੰਗਲ ਸਰਕਲ ਪ੍ਰਧਾਨ ਰੰਗੜ ਨੰਗਲ, ਦੇਵ ਸੁੱਖਪਾਲ ਸਿੰਘ ਸੇਖਵਾਂ ਸਰਕਲ ਪ੍ਰਧਾਨ ਅੱਚਲ ਸਾਹਿਬ ਐੱਸ.ਸੀ. ਵਿੰਗ, ਤਜਿੰਦਰਪਾਲ ਸਿੰਘ ਅੰਮੋਨੰਗਲ ਨੂੰ ਜ਼ਿਲ੍ਹਾ ਜਨਰਲ ਸਕੱਤਰ, ਸਰਬਜੀਤ ਸਿੰਘ ਅੰਮੋਨੰਗਲ ਸੀਨੀਅਰ ਮੀਤ ਪ੍ਰਧਾਨ, ਅਜੇਦੀਪ ਸਿੰਘ ਪੁਰੀਆਂ ਖੁਰਦ ਸਰਕਲ ਪ੍ਰਧਾਨ ਅੱਚਲ ਸਾਹਿਬ ਸਮੇਤ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ | ਇਸ ਮੌਕੇ ਸੀਨੀਅਰ ਆਗੂ ਸੁਖਦੇਵ ਸਿੰਘ ਵੈਰੋਨੰਗਲ, ਯੂਥ ਆਗੂ ਗੁਰਪ੍ਰਤਾਪ ਸਿੰਘ ਰੰਗੜ ਨੰਗਲ, ਰੇਸ਼ਮ ਸਿੰਘ, ਜਸਬੀਰ, ਕਵਰਦੀਪ ਸਿੰਘ ਰੰਗੜ ਨੰਗਲ ਆਦਿ ਆਗੂਆਂ ਨੇ ਕਿਹਾ ਕਿ ਸ: ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ ਤੇ ਸ: ਘੁਮਾਣ ਵਲੋਂ ਹਲਕੇ ਦੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਪੂਰਾ ਮਾਣ-ਸਤਿਕਾਰ ਦਿੰਦੇ ਹੋਏ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ | ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਹਾਈਕਮਾਂਡ ਤੇ ਰਾਜਨਬੀਰ ਸਿੰਘ ਘੁਮਾਣ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀਆਂ ਸੌਪੀਆਂ ਗਈਆਂ ਹਨ, ਉਨ੍ਹਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹੋਰ ਮਿਹਨਤ ਕਰਨਗੇ |