08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਵਿਖੇ ਰੰਗਾਰੰਗ ਸਮਰ ਕੈਂਪ ਦਾ ਆਯੋਜਨ

ਅਜੀਤ ਡੈਸਕ 05-06-2026
ਗੁਰਦਾਸਪੁਰ, 4 ਜੂਨ (ਅਸ਼ੋਕ ਸ਼ਰਮਾ)-ਬੀ.ਐਮ.ਐਸ.ਐਮ ਗਰੁੱਪ ਨਾਲ ਸਬੰਧਿਤ ਗਗਨ ਇੰਟਰਨੈਸ਼ਨਲ ਸਕੂਲ ਪੁਰਾਣਾ ਸ਼ਾਲਾ ਵਿਖੇ ਰੰਗਾਰੰਗ ਤੇ ਰਚਨਾਤਮਿਕ ਸਮਰ ਕੈਂਪ ਲਗਾਇਆ ਗਿਆ | ਕੈਂਪ 'ਚ ਪਹਿਲੀ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਵੱਖ-ਵੱਖ ਗਤੀਵਿਧੀਆਂ 'ਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਕੈਂਪ ਦੌਰਾਨ ਚਿੱਤਰਕਲਾ, ਡਾਂਸ, ਸੰਗੀਤ, ਯੋਗਾ, ਅੰਗਰੇਜ਼ੀ ਉਚਾਰਨ, ਖੇਡਾਂ, ਅੱਗ ਰਹਿਤ ਖਾਣਾ (ਫਾਇਰਲੈਸ ਕੁਕਿੰਗ), ਵਿਗਿਆਨਿਕ ਪ੍ਰਦਰਸ਼ਨੀਆਂ, ਹਸਤ-ਕਲਾ, ਪੇ੍ਰਰਨਾਦਾਇਕ ਫ਼ਿਲਮ ਤੇ ਹੋਰ ਰਚਨਾਤਮਿਕ ਵਰਕਸ਼ਾਪਾਂ ਦਾ ਆਯੋਜਨ ਕੀਤਾ ਗਿਆ | ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਰਾਹੀਂ ਆਪਣੀ ਕਲਪਨਾ-ਸ਼ਕਤੀ, ਆਤਮ-ਵਿਸ਼ਵਾਸ ਅਤੇ ਟੀਮ ਵਰਕ ਦੀ ਭਾਵਨਾ ਨੂੰ ਨਿਖਾਰਿਆ | ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਗਤੀਵਿਧੀਆਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੂੰ ਸਿੱਖਿਆ, ਅਨੁਸ਼ਾਸਨ ਤੇ ਮਿਹਨਤ ਰਾਹੀਂ ਜੀਵਨ ਵਿਚ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪਿ੍ੰਸੀਪਲ ਇੰਦੂ ਮਤੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਕੈਂਪ ਬੱਚਿਆਂ ਅੰਦਰ ਲੁਕੀ ਪ੍ਰਤਿਭਾ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਲਾਭਦਾਇਕ ਸਾਬਤ ਹੁੰਦੇ ਹਨ | ਇਸ ਮੌਕੇ ਸਕੂਲ ਦੇ ਸੀਨੀਅਰ ਕੋਆਰਡੀਨੇਟਰ, ਅਧਿਆਪਕ ਵਰਗ ਅਤੇ ਸਮੂਹ ਸਟਾਫ਼ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦਾ ਕੋਟਲੀ ਸੂਰਤ ਮੱਲ੍ਹੀ ਸਮੇਤ ਇਲਾਕੇ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ <br/> ਅਗਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦੀਆਂ ਵੋਟਾਂ 'ਚ ਸ਼ਹਿਰ ਵਾਸੀਆਂ ਨੇ ਕਾਂਗਰਸ ਦੇ ਹੱਕ 'ਚ ਫ਼ਤਵਾ ਦਿੱਤਾ-ਮਨਦੀਪ ਸਿੰਘ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।