ਡੇਰਾ ਬਾਬਾ ਨਾਨਕ, 4 ਜੂਨ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਡੇਰਾ ਬਾਬਾ ਨਾਨਕ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਪਾਤਸ਼ਾਹ ਜੀ ਦੇ ਪਾਵਨ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾ ਰਹੇ ਪੈਦਲ ਸੰਗ ਲਈ ਰਸਤੇ ਵਿਚ ਜਰੂਰਤਾਂ ਨੂੰ ਮੱੁਖ ਰੱਖਦੇ ਹੋਏ ਲੰਗਰ ਵਾਸਤੇ ਰਸਦ ਦੀ ਸੇਵਾ ਕੀਤੀ ਗਈ | ਇਸ ਰਸਦ 'ਚ ਡਰਾਈ ਫਰੂਟ, ਸੁੱਕਾ ਦੁੱਧ, ਚਾਵਲ, ਤੇਲ, ਖੰਡ, ਚਾਹ ਪੱਤੀ, ਬਿਸਕੁਟ, ਰਸ, ਫਰੂਟੀਆਂ ਆਦਿ ਸ਼ਾਮਲ ਸਨ | ਇਸ ਮੌਕੇ ਸੰਸਥਾ ਦੇ ਚੇਅਰਮੈਨ ਬਾਬਾ ਬਲਬੀਰ ਸਿੰਘ ਬੇਦੀ 16ਵੀਂ ਪੀੜੀ ਗੁਰੂ ਨਾਨਕ ਦੇਵ ਜੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਤੋਂ ਸ੍ਰੀ ਹੇਮਕੁੰਟ ਸਾਹਿਬ ਜਾਣ ਵਾਲੀ ਪੈਦਲ ਯਾਤਰਾ ਨਾਲ ਜਾਣ ਵਾਲੀਆਂ ਸੰਗਤਾਂ ਲਈ ਇਹ ਸੇਵਾ ਹਰ ਸਾਲ ਨਿਭਾਈ ਜਾ ਰਹੀ ਹੈ | ਇਸ ਮੌਕੇ ਡਾ. ਸਰਦੂਲ ਸਿੰਘ, ਗੁਰਮੀਤ ਸਿੰਘ, ਗਿਆਨੀ ਭਗਵਾਨ ਸਿੰਘ, ਮਹਿਕਪ੍ਰੀਤ ਕੌਰ, ਪ੍ਰੇਮ ਸਿੰਘ, ਤਰਸੇਮ ਸਿੰਘ ਆਦਿ ਸੇਵਾਦਰ ਹਾਜ਼ਰ ਸਨ |