ਤਾਰਾਗੜ੍ਹ, 4 ਜੂਨ (ਸੋਹਨ ਲਾਲ)-ਅੱਜ ਕਸਬਾ ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਮਾਜਰਾ ਵਿਖੇ ਲਗਭਗ 15 ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਹੇਠ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ | ਇਸ ਮੌਕੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਤੇ ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹਰੇਕ ਵਿਅਕਤੀ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਉਨ੍ਹਾਂ ਪਿੰਡ ਦੇ ਯੁਵਾ ਵਰਗ ਨੂੰ ਖੇਡਾਂ ਲਈ ਕਿ੍ਕਟ, ਵਾਲੀਬਾਲ ਤੇ ਬੈਡਮਿੰਟਨ ਆਦਿ ਦੀਆਂ ਕਿੱਟਾਂ ਵੀ ਦਿੱਤੀਆਂ | ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਪ੍ਰੇਰਿਤ ਕਰਨਾ ਚਾਹੀਦਾ ਹੈ | ਇਸ ਮੌਕੇ ਤਾਰਾਗੜ੍ਹ ਬਲਾਕ ਪ੍ਰਧਾਨ ਹਰਸ਼ ਸ਼ਰਮਾ ਨੇ ਕਿਹਾ ਕਿ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਹਲਕੇ ਵਿਚ ਇਕ ਮਸੀਹਾ ਵਜੋਂ ਜਾਣੇ ਜਾਂਦੇ ਹਨ ਅਤੇ ਹਰੇਕ ਜ਼ਰੂਰਤਮੰਦ ਵਿਅਕਤੀ ਦੀ ਤਰ੍ਹਾਂ ਦੀ ਮਦਦ ਲਈ 24 ਘੰਟੇ ਤਿਆਰ ਬਰ ਤਿਆਰ ਰਹਿੰਦੇ ਹਨ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਾਮ ਸਿੰਘ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਤਹਿ ਦਿਲੋਂ ਸਵਾਗਤ ਕੀਤਾ |