07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਵ-ਨਿਯੁਕਤ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਸਾਬਕਾ ਸੰਸਦੀ ਸਕੱਤਰ ਸੀਮਾ ਕੁਮਾਰੀ ਨੇ ਕੀਤੀ ਮੁਲਾਕਾਤ

ਅਜੀਤ ਡੈਸਕ 05-06-2026
ਘਰੋਟਾ, 4 ਜੂਨ (ਸੰਜੀਵ ਗੁਪਤਾ)-ਸਾਬਕਾ ਸੰਸਦੀ ਸਕੱਤਰ ਤੇ ਸੀਨੀਅਰ ਭਾਜਪਾ ਆਗੂ ਸੀਮਾ ਕੁਮਾਰੀ ਨੇ ਨਵ-ਨਿਯੁਕਤ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਸੀਮਾ ਕੁਮਾਰੀ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਵਿਚ ਭਾਜਪਾ ਹੋਰ ਮਜ਼ਬੂਤ ਹੋਵੇਗੀ ਤੇ ਸੰਗਠਨ ਨੂੰ ਨਵੀਂ ਦਿਸ਼ਾ ਮਿਲੇਗੀ | ਉਨ੍ਹਾਂ ਕਿਹਾ ਕਿ ਢਿੱਲੋਂ ਇਕ ਤਜਰਬੇਕਾਰ ਤੇ ਮਿਹਨਤੀ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪਾਰਟੀ ਵਰਕਰਾਂ 'ਚ ਨਵਾਂ ਜੋਸ਼ ਪੈਦਾ ਹੋਵੇਗਾ ਤੇ ਭਾਜਪਾ ਦਾ ਜਨ ਆਧਾਰ ਹੋਰ ਵਧੇਗਾ | ਸੀਮਾ ਕੁਮਾਰੀ ਨੇ ਭਰੋਸਾ ਪ੍ਰਗਟਾਇਆ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਮਜ਼ਬੂਤ ਪ੍ਰਦਰਸ਼ਨ ਕਰੇਗੀ | ਉਨ੍ਹਾਂ ਕਿਹਾ ਕਿ ਪਾਰਟੀ ਜਨਹਿਤ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਲੋਕਾਂ 'ਚ ਕੰਮ ਕਰ ਰਹੀ ਹੈ ਤੇ ਪੰਜਾਬ ਦੀ ਜਨਤਾ ਬਦਲਾਅ ਦੀ ਉਮੀਦ ਕਰ ਰਹੀ ਹੈ | ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਰਾਜਨੀਤਕ ਸਥਿਤੀ, ਪਾਰਟੀ ਦੀਆਂ ਸੰਗਠਨਾਤਮਿਕ ਗਤੀਵਿਧੀਆਂ ਤੇ ਭੋਆ ਹਲਕੇ ਨਾਲ ਸਬੰਧਿਤ ਵਿਕਾਸ ਕਾਰਜਾਂ ਤੇ ਲੋਕ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਪਿੰਡ ਅਤੇ ਬੂਥ ਪੱਧਰ 'ਤੇ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਸਰਗਰਮ ਹਨ ਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੋਵਰਧਨ ਗੋਪਾਲ ਤੇ ਵਿਨੋਦ ਕੁਮਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਤਪਦੀ ਗਰਮੀ 'ਚ ਮਜ਼ਦੂਰਾਂ ਲਈ ਮਸੀਹਾ ਬਣੇ ਨੌਜਵਾਨ ਆਗੂ ਸ੍ਰੀਜਲ ਗੁਪਤਾ ਅਗਲੀ ਖ਼ਬਰ ਪਿੰਡ ਥਲਕੇ ਮਨਵਾਲ 'ਚ ਸ਼ਮਸ਼ਾਨਘਾਟ ਵਿਚ ਪਾਣੀ ਦੇ ਬੋਰ ਦੀ ਉਸਾਰੀ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।