ਪਠਾਨਕੋਟ, 4 ਜੂਨ (ਸੰਧੂ)-ਭਿਆਨਕ ਗਰਮੀ ਦੌਰਾਨ ਬੇਜ਼ੁਬਾਨ ਪੰਛੀਆਂ ਨੂੰ ਰਾਹਤ ਪਹੁੰਚਾਉਣ ਦੇ ਉਦੇਸ਼ ਨਾਲ ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਹੇਠ ਵਿਸ਼ੇਸ਼ ਮੁਹਿੰਮ ਚਲਾਈ ਗਈ | ਇਸ ਤਹਿਤ ਲੋਕਾਂ ਨੂੰ ਮਿੱਟੀ ਦੇ ਸਕੋਰੇ ਵੰਡੇ ਗਏ ਤਾਂ ਜੋ ਉਹ ਆਪਣੇ ਘਰਾਂ ਦੀਆਂ ਛੱਤਾਂ ਤੇ ਹੋਰ ਸੁਰੱਖਿਅਤ ਥਾਵਾਂ 'ਤੇ ਰੱਖ ਕੇ ਪੰਛੀਆਂ ਲਈ ਦਾਣੇ ਅਤੇ ਪਾਣੀ ਦਾ ਪ੍ਰਬੰਧ ਕਰ ਸਕਣ | ਇਸ ਮੌਕੇ ਵਿਜੈ ਪਾਸੀ ਨੇ ਕਿਹਾ ਕਿ ਵੱਧ ਰਹੇ ਤਾਪਮਾਨ ਅਤੇ ਪਾਣੀ ਦੇ ਕੁਦਰਤੀ ਸਰੋਤਾਂ ਦੇ ਸੁੱਕਣ ਕਾਰਨ ਪੰਛੀਆਂ ਨੂੰ ਭੋਜਨ ਤੇ ਪਾਣੀ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪੈਂਦਾ ਹੈ | ਉਨ੍ਹਾਂ ਕਿਹਾ ਕਿ ਮਿੱਟੀ ਦੇ ਸਕੋਰਿਆਂ ਵਿਚ ਰੱਖਿਆ ਠੰਢਾ ਪਾਣੀ ਤੇ ਦਾਣਾ ਪੰਛੀਆਂ ਨੂੰ ਗਰਮੀ ਤੋਂ ਬਚਾਉਣ ਦੇ ਨਾਲ-ਨਾਲ ਉਨ੍ਹਾਂ ਦੀ ਜ਼ਿੰਦਗੀ ਬਚਾਉਣ ਵਿਚ ਵੀ ਸਹਾਇਕ ਸਾਬਤ ਹੁੰਦਾ ਹੈ | ਇਸ ਮੌਕੇ ਊਸ਼ਾ ਪਾਸੀ, ਲਕਸ਼ ਸੈਣੀ ਅਤੇ ਹੋਰ ਮੈਂਬਰ ਹਾਜ਼ਰ ਸਨ |