05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨਰੋਟ ਪੁਲਿਸ ਤੇ ਬੀ.ਐਸ.ਐਫ. ਵਲੋਂ ਦੂਸਰੇ ਦਿਨ ਸਰਹੱਦੀ ਪਿੰਡ ਪਹਾੜੀਪੁਰ ਵਿਖੇ ਚਲਾਈ ਤਲਾਸ਼ੀ ਮੁਹਿੰਮ

ਅਜੀਤ ਡੈਸਕ 05-06-2026
ਨਰੋਟ ਜੈਮਲ ਸਿੰਘ, 4 ਜੂਨ (ਸ਼ਸ਼ੀ ਕੁਮਾਰ)-ਐਸ.ਐਸ.ਪੀ. ਪਠਾਨਕੋਟ ਦਲਵਿੰਦਰਜੀਤ ਸਿੰਘ ਢਿੱਲੋਂ ਦੀ ਦਿਸ਼ਾ ਨਿਰਦੇਸ਼ ਅਨੁਸਾਰ ਕਾਨੰੂਨੀ ਵਿਵਸਥਾ ਨੂੰ ਕਾਇਮ ਰੱਖਣ ਲਈ ਤੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਲੈ ਕੇ 18 ਜੂਨ ਤੱਕ ਲਗਾਤਾਰ ਚਲਾਈ ਜਾਣ ਵਾਲੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਬੰਧਿਤ ਥਾਣਾ ਨਰੋਟ ਜੈਮਲ ਸਿੰਘ ਦੇ ਐਸ.ਐਚ.ਓ. ਕੁਲਦੀਪ ਰਾਜ ਅਤੇ ਡੀ.ਐਸ.ਪੀ. ਆਪ੍ਰੇਸ਼ਨ ਗੁਰਬਖ਼ਸ਼ ਸਿੰਘ ਬਾਜਵਾ ਦੀ ਅਗਵਾਈ ਹੇਠ ਥਾਣਾ ਨਰੋਟ ਜੈਮਲ ਸਿੰਘ ਦੇ ਅਧੀਨ ਆਉਂਦੇ ਸਰਹੱਦੀ ਇਲਾਕੇ ਦੇ ਪਿੰਡਾਂ ਵਿਚ ਬੀ.ਐਸ.ਐਫ. ਦੀ ਇਕ ਟੱੁਕੜੀ ਤੇ ਪੰਜਾਬ ਪੁਲਿਸ ਦੇ ਘਾਤਕ ਕਮਾਂਡੋ ਨਾਲ ਸੰਯੁਕਤ ਰੂਪ ਵਿਚ ਤਲਾਸ਼ੀ ਮੁਹਿੰਮ ਚਲਾਈ | ਇਸ ਮੁਹਿੰਮ ਤਹਿਤ ਪੁਲਿਸ ਤੇ ਬੀ.ਐਸ.ਐਫ. ਦੇ ਨੌਜਵਾਨਾਂ ਨੇ ਸ਼ੱਕੀ ਥਾਵਾਂ ਨੂੰ ਬਰੀਕੀ ਨਾਲ ਜਾਂਚਿਆ | ਇਸ ਮੌਕੇ ਤਲਾਸ਼ੀ ਮੁਹਿੰਮ ਦੀ ਅਗਵਾਈ ਕਰਦੇ ਹੋਏ ਡੀ.ਐਸ.ਪੀ. ਆਪ੍ਰੇਸ਼ਨ ਗੁਰਬਖ਼ਸ਼ ਸਿੰਘ ਬਾਜਵਾ ਨੇ ਜ਼ਿਲੇ੍ਹ ਦੇ ਸਰਹੱਦੀ ਖੇਤਰ ਵਿਚ ਤਲਾਸ਼ੀ ਮੁਹਿੰਮ ਚਲਾ ਕੇ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਕਰਨ ਦਾ ਦਾਅਵਾ ਕੀਤਾ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਣਜਾਣ ਵਿਅਕਤੀਆਂ ਨੂੰ ਆਪਣੇ ਘਰਾਂ 'ਚ ਕਿਰਾਏ 'ਤੇ ਰੱਖਣ ਤੋਂ ਪਹਿਲਾਂ ਉਨ੍ਹਾਂ ਦੀ ਸੂਚਨਾ ਪੁਲਿਸ ਨੂੰ ਦੇ ਕੇ ਸੱਚੀ ਜਾਣਕਾਰੀ ਦੇਣ ਤਾਂ ਜੋ ਪੁਲਿਸ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਨੂੰ ਸਮੇਂ ਸਿਰ ਗਿ੍ਫ਼ਤਾਰ ਕਰ ਸਕੇ |
ਪਿਛਲੀ ਖ਼ਬਰ ਲਾਇਨ ਦੀਪਕ ਸਲਵਾਨ ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਦੇ ਨਵੇਂ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਆਰਿਆ ਮਹਿਲਾ ਮਹਾਂਵਿਦਿਆਲਿਆ ਵਿਖੇ ਵਿਦਿਆਰਥਣਾਂ ਲਈ ਰੁਜ਼ਗਾਰ ਮੁਖੀ ਤੇ ਆਧੁਨਿਕ ਕੋਰਸਾਂ ਦੀ ਭਰਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।