27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪੈਨਸ਼ਨਰਾਂ ਦੀਆਂ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਨੰੂ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 06-06-2026
ਗੁਰਦਾਸਪੁਰ, 5 ਜੂਨ (ਅਸ਼ੋਕ ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਤੇ ਟਰਾਂਸਕੋ ਪੈਨਸ਼ਨਰ ਐਸੋਸੀਏਸ਼ਨ ਨੰ: 56 ਸਰਕਲ ਗੁਰਦਾਸਪੁਰ ਦੇ ਪੈਨਸ਼ਨਰਾਂ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਫੋਰਮ ਵਲੋਂ ਦਿੱਤੇ ਸੰਘਰਸ਼ ਦੇ ਪ੍ਰੋਗਰਾਮ ਦੀ ਲੜੀ ਅਤੇ ਪੈਨਸ਼ਨਰ ਐਸੋਸੀਏਸ਼ਨ ਸੂਬਾ ਕਮੇਟੀ ਦੀਆਂ ਹਦਾਇਤਾਂ ਮੁਤਾਬਿਕ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਦਾ ਰੁਝੇਵਾਂ ਹੋਣ ਕਰਕੇ ਉਨ੍ਹਾਂ ਦੇ ਸੁਪਰਡੈਂਟ ਵਿਜੇ ਕੁਮਾਰ ਨੰੂ ਸਰਕਲ ਸਕੱਤਰ ਪੈਨਸ਼ਨਰ ਐਸੋਸੀਏਸ਼ਨ ਸੁਰਿੰਦਰ ਪੱਪੂ ਦੀ ਅਗਵਾਈ ਹੇਠ ਸੌਂਪਿਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ਸੂਬਾ ਆਗੂ ਜੋਗਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਸਰਕਲ ਆਗੂ ਰਣਬੀਰ ਸਿੰਘ, ਸਰਕਲ ਆਗੂ ਸੰਤੋਖ ਸਿੰਘ, ਸਰਕਲ ਆਗੂ ਬਾਬਾ ਦਰਸ਼ਨ ਸਿੰਘ, ਕਮਲ ਕਿਸ਼ੋਰ ਤੋਂ ਇਲਾਵਾ ਸਤਪਾਲ ਲੱਖੋਵਾਲ ਮੰਡਲ ਪ੍ਰਧਾਨ ਗੁਰਦਾਸਪੁਰ, ਦੇਸਰਾਜ ਮੰਡਲ ਪ੍ਰਧਾਨ ਦਿਹਾਤੀ ਪਠਾਨਕੋਟ, ਰਣਜੀਤ ਸਿੰਘ ਗਿੱਲ, ਜਰਨੈਲ ਸਿੰਘ ਮੀਤ ਪ੍ਰਧਾਨ ਧਾਰੀਵਾਲ ਮੰਡਲ, ਅਮਰ ਨਾਥ, ਬੂਆ ਦਿੱਤਾ, ਫ਼ਿਰੋਜ਼ ਮਸੀਹ, ਦਰਬਾਰਾ ਸਿੰਘ ਜਕੜੀਆ, ਰਛਪਾਲ ਸਿੰਘ ਤੇ ਅਸ਼ੋਕ ਕੁਮਾਰ ਆਦਿ ਆਗੂਆਂ ਨੇ ਮੰਗ ਕਰਦਿਆਂ ਡੀ.ਏ ਦੀਆਂ ਕਿਸ਼ਤਾਂ, ਉਸ ਦਾ ਏਰੀਅਰ ਤੇ ਹੋਰ ਮੰਗਾਂ ਤੁਰੰਤ ਲਾਗੂ ਕਰਨ ਦੀ ਜ਼ੋਰਦਾਰ ਮੰਗ ਕੀਤੀ | ਉਕਤ ਆਗੂਆਂ ਨੇ ਕਿਹਾ ਕਿ ਜੇਕਰ ਪੈਨਸ਼ਨਰਾਂ ਦੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਨੰੂ ਤੇਜ਼ ਕਰਦੇ ਹੋਏ 17 ਜੂਨ ਨੰੂ ਦੇਸ਼ ਭਗਤ ਹਾਲ ਜਲੰਧਰ ਵਿਖੇ ਪੰਜਾਬ ਪੱਧਰ ਦੀ ਕਨਵੈੱਨਸ਼ਨ ਕਰਕੇ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |
ਪਿਛਲੀ ਖ਼ਬਰ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸੰਬੰਧੀ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ ਅਗਲੀ ਖ਼ਬਰ ਹਾਈਕਮਾਂਡ ਤੋਂ ਮਿਲੇ ਆਸ਼ੀਰਵਾਦ ਨਾਲ ਲੜਾਂਗਾ ਚੋਣ- ਗੁੱਡੂ ਸੇਠ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।