26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਪੰਜਾਬ ਸਰਕਾਰ ਦਾ ਪ੍ਰਦਰਸ਼ਨ ਕਰ ਰਹੇ ਸਿਖਿਆਰਥੀ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਕਰਨਾ ਨਿੰਦਾਜਨਕ- ਬੱਲਪੁਰੀਆਂ <br/>

ਅਜੀਤ ਡੈਸਕ 06-06-2026
ਬਟਾਲਾ, 5 ਜੂਨ (ਸਤਿੰਦਰ ਸਿੰਘ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮੁੱਖ ਦਫਤਰ ਸਾਹਮਣੇ ਸਾਂਤਮਈ ਪ੍ਰਦਰਸ਼ਨ ਕਰ ਰਹੇ ਸਿਖਿਆਰਥੀ ਬੇਰੁਜ਼ਗਾਰ ਨੋਜਵਾਨਾਂ 'ਤੇ ਪੰਜਾਬ ਸਰਕਾਰ ਵਲੋਂ ਲਾਠੀਚਾਰਜ ਕੀਤਾ ਹੈ, ਜਿਸ ਕਾਰਨ ਨੌਜਵਾਨਾਂ ਨੂੰ ਸੱਟਾਂ ਲੱਗੀਆਂ ਹਨ, ਜੋ ਕਿ ਪੰਜਾਬ ਸਰਕਾਰ ਦੀ ਨਿੰਦਾਜਨਕ ਕਾਰਗੁਜਾਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਇੰਪਲਾਈਜ਼ ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਨੇ ਕੀਤਾ | ਉਨ੍ਹਾਂ ਕਿਹਾ ਕਿ ਇਸ ਲਾਠੀਚਾਰਜ ਦੌਰਾਨ ਪੰਜਾਬ ਪੁਲਿਸ ਨੇ ਨੌਜਵਾਨਾਂ ਦਾ ਸਾਮਾਨ ਖਿਲਾਰ ਦਿੱਤਾ ਤੇ ਉਨ੍ਹਾਂ ਦੇ ਮੋਬਾਇਲ ਖੋਹ ਲਏ ਹਨ | ਉਨ੍ਹਾਂ ਕਿਹਾ ਕਿ ਸਰਕਾਰ ਮੰਗਾਂ ਪੂਰੀਆਂ ਕਰਨ ਦੀ ਬਜਾਏ ਲਾਠੀਚਾਰਜ ਕਰ ਰਹੀ ਹੈ, ਜਿਸ ਤੋਂ ਸ਼ਪੱਸਟ ਹੈ ਕਿ ਸਰਕਾਰ ਨੇ ਤਾਨਾਸ਼ਾਹੀ ਰਵੱਈਆ ਅਪਣਾਇਆ ਹੋਇਆ ਹੈ | ਸੂਬਾਈ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਤੇ ਬੁਲਾਰੇ ਮਨਜੀਤ ਸਿੰਘ ਚਾਹਲ ਨੇ ਕਿਹਾ ਕਿ ਇਸ ਸਮੇਂ ਬਿਜਲੀ ਨਿਗਮ ਦੀਆਂ ਦੋਹਾਂ ਕੰਪਨੀਆਂ ਵਿਚ ਸਹਾਇਕ ਲਾਇਨਮੈਨਾਂ ਦੀਆਂ 20 ਹਜ਼ਾਰ ਅਸਾਮੀਆਂ ਤੇ ਲਾਇਨਮੈਨਾਂ 14262 ਅਸਾਮੀਆਂ, ਐਸ.ਐਸ.ਏ. ਦੀਆਂ 3500 ਅਸਾਮੀਆਂ ਸਮੇਤ ਹਜ਼ਾਰਾਂ ਅਸਾਮੀਆਂ ਖਾਲੀ ਪਈਆਂ ਹਨ, ਪਰ ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦੇ ਰਹੀ, ਇਸ ਦੇ ਉਲਟ ਰੈਗੁਲੇਟਰੀ ਕਮਿਸ਼ਨ ਵਰਗੇ ਅਦਾਰੇ ਵਿਚ 10 ਲੱਖ ਰੁਪਏ ਮਹੀਨੇ ਦੇ ਖਰਚੇ ਵਾਲੇ ਹਿਮਾਚਲ ਤੇ ਹਰਿਆਣਾ ਦੇ ਲੋਕਾਂ ਨੂੰ ਨੌਕਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਆਮ ਲੋਕਾਂ ਦੇ ਹਿੱਤਾਂ 'ਤੇ ਡਾਕਾ ਮਾਰ ਰਹੀ ਹੈ | ਸਰਕਾਰ ਦੀ ਕਹਿਣੀ ਤੇ ਕਥਨੀ ਵਿਚ ਭਾਰੀ ਅੰਤਰ ਹੈ | ਇਹ ਲੋਕਾਂ ਨਾਲ ਝੁਠ ਬੋਲ ਰਹੀ ਹੈ | ਉਨ੍ਹਾਂ ਐਲਾਨ ਕੀਤਾ ਕਿ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਦੇ ਵਿਰੋਧ ਵਿਚ ਤੇ ਮੰਗਾਂ ਦੇ ਹੱਕ ਲਈ 16 ਤੇ 17 ਜੂਨ ਨੂੰ 2 ਰੋਜ਼ਾ ਹੜਤਾਲ ਕੀਤੀ ਜਾਵੇਗੀ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਦੂਸਰੇ ਪੜਾਅ ਤਹਿਤ ਪੇਂਡੂ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।