25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸ਼ਿਵਾਲਿਕ ਕਾਲਜ ਆਫ ਐਜੂਕੇਸ਼ਨ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 06-06-2026
ਗੁਰਦਾਸਪੁਰ, 5 ਜੂਨ (ਪੰਕਜ ਸ਼ਰਮਾ)-ਸ਼ਿਵਾਲਿਕ ਕਾਲਜ ਆਫ ਐਜੂਕੇਸ਼ਨ ਵਿਖੇ ਵਿਸ਼ਵ ਵਾਤਾਵਰਨ ਦਿਵਸ ਉਤਸ਼ਾਹ ਤੇ ਜ਼ਿੰਮੇਵਾਰੀ ਨਾਲ ਮਨਾਇਆ ਗਿਆ | ਕਾਲਜ ਦੇ ਚੇਅਰਮੈਨ ਡਾ: ਸਤਵਿੰਦਰ ਸਿੰਘ ਸੰਧੂ ਤੇ ਮੈਨੇਜਿੰਗ ਡਾਇਰੈਕਟਰ ਰਿਸ਼ਬਦੀਪ ਸਿੰਘ ਦੀ ਅਗਵਾਈ ਹੇਠ ਮਨਾਏ ਇਸ ਦਿਵਸ ਮੌਕੇ ਕਾਲਜ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਵਾਤਾਵਰਨ ਦੀ ਸੰਭਾਲ ਅਤੇ ਸੁਰੱਖਿਆ ਲਈ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ | ਵਿਦਿਆਰਥੀਆਂ ਵਲੋਂ ਕਾਲਜ ਕੈਂਪਸ 'ਚ ਬੂਟੇ ਲਗਾਏ ਤੇ ਪਾਣੀ ਦੇ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਕਲਪ ਲਿਆ ਗਿਆ | ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਵਾਤਾਵਰਨ ਸੁਰੱਖਿਆ ਨਾਲ ਸਬੰਧਿਤ ਜਾਗਰੂਕਤਾ ਪੋਸਟਰ ਤਿਆਰ ਕੀਤੇ, ਜਿਨ੍ਹਾਂ ਰਾਹੀਂ ਕੁਦਰਤ ਦੀ ਰੱਖਿਆ ਅਤੇ ਪ੍ਰਦੂਸ਼ਣ ਰੋਕਣ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਵਿਦਿਆਰਥੀਆਂ ਤੇ ਸਟਾਫ ਨੇ ਸਫ਼ਾਈ ਅਭਿਆਨ 'ਚ ਵੀ ਵੱਧ ਚੜ੍ਹ ਕੇ ਹਿੱਸਾ ਲਿਆ | ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਤੇ ਰੋਜ਼ਾਨਾ ਜੀਵਨ 'ਚ ਵਾਤਾਵਰਨ-ਅਨੁਕੂਲ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦੀ ਸਮਾਪਤੀ ਸਾਰਿਆਂ ਵਲੋਂ ਹਰਿਆਵਲੀ ਨੂੰ ਵਧਾਉਣ ਤੇ ਸਾਫ਼-ਸੁਥਰੇ ਵਾਤਾਵਰਨ ਲਈ ਯੋਗਦਾਨ ਪਾਉਣ ਦੇ ਸੰਕਲਪ ਨਾਲ ਹੋਈ | ਇਸ ਮੌਕੇ ਸਮੂਹ ਫੈਕਲਟੀ ਮੈਂਬਰ ਤੇ ਸਟਾਫ਼ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਰਾਜ-ਪੱਧਰੀ ਬਾਕਸਿੰਗ ਮੁਕਾਬਲੇ ਲਈ ਚੋਣ ਅਗਲੀ ਖ਼ਬਰ ਡੀ. ਏ. ਵੀ. ਸਕੂਲ ਅਕਬਰਪੁਰ ਖੁਡਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।