ਧਾਰੀਵਾਲ, 5 ਜੂਨ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪਿ੍ੰਸੀਪਲ ਕਿਰਨ ਕੇਸਰ ਦੀ ਯੋਗ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਖੇਡਾਂ, ਸਾਹਿਬਜਾਦਾ ਜੋਰਾਵਰ ਸਿੰਘ, ਫਤਿਹ ਸਿੰਘ ਸਕੂਲ ਕਲਾਨੌਰ ਵਿਖੇ ਭਾਗ ਲਿਆ, ਜਿਸ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵਿਮਲ ਕੁਮਾਰ, ਅੰਸੂਮਨ ਕੁਮਾਰ, ਰਣਵਿੰਦਰਜੀਤ ਕੌਰ, ਰਿਸਵ ਨੇ ਸੋਨ ਤਮਗਾ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਦੱਸਿਆ ਕਿ ਸਕੂਲ ਲਈ ਬਹੁਤ ਹੀ ਮਾਣ ਵਾਸੀ ਗੱਲ ਹੈ ਕਿ ਸਾਡੇ ਹੋਣਹਾਰ ਵਿਦਿਆਰਥੀਆਂ ਦੀ ਰਾਜ ਪੱਧਰੀ ਬਾਕਸਿੰਗ ਮੁਕਾਬਲਿਆਂ ਲਈ ਚੋਣ ਹੋਈ ਹੈ | ਉਨ੍ਹਾਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਦੀ ਕਠਿਨ ਮਿਹਨਤ, ਅਨੁਸ਼ਾਸਨ ਤੇ ਉਨ੍ਹਾਂ ਦੇ ਕੋਚ ਮੈਡਮ ਪੂਜਾ ਅਤੇ ਬਲਜੀਤ ਕੌਰ ਦੀ ਰਹਿਨੁਮਾਈ ਦਾ ਨਤੀਜਾ ਹੈ | ਪਿ੍ੰਸੀਪਲ ਕਿਰਨ ਕੇਸਰ ਨੇ ਕਿਹਾ ਕਿ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਬਾਕਸਿੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ਕਿ ਬਾਕਸਿੰਗ ਕੇਵਲ ਇਕ ਖੇਡ ਨਹੀਂ, ਸਗੋਂ ਸਰੀਰਕ ਤਾਕਤ, ਮਨੋਬਲ ਤੇ ਆਤਮ ਵਿਸ਼ਵਾਸ ਨੂੰ ਮਜਬੂਤ ਕਰਨ ਦਾ ਸਾਧਨ ਹੈ, ਜੇਕਰ ਮਨ 'ਚ ਜਜ਼ਬਾ ਹੋਵੇ ਤਾਂ ਹਰ ਮੰਜਿਲ ਹਾਸਲ ਕੀਤੀ ਜਾ ਸਕਦੀ ਹੈ |