24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੁਖਅੰਮਿ੍ਤ ਸਿੰਘ ਘੁਮਾਣ ਕਾਂਗਰਸ ਪਾਰਟੀ ਐਸ.ਸੀ. ਵਿੰਗ ਬਲਾਕ-1 ਹਰਗੋਬਿੰਦਪੁਰ ਦਾ ਵਰਕਿੰਗ ਚੇਅਰਮੈਨ ਨਿਯੁਕਤ <br/>

ਅਜੀਤ ਡੈਸਕ 06-06-2026
ਬਟਾਲਾ, 5 ਜੂਨ (ਸਤਿੰਦਰ ਸਿੰਘ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਵਲੋਂ ਐਸ.ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਕਾਂਗਰਸ ਪਾਰਟੀ ਨੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਐਸ.ਸੀ. ਵਿੰਗ ਪੰਜਾਬ ਦੇ ਉਪ ਚੇਅਰਮੈਨ ਤੇ ਕਿਸਾਨ ਵਿੰਗ ਦੇ ਜਨਰਲ ਸਕੱਤਰ ਲਗਾਇਆ ਹੈ, ਜਿਸ ਤੋਂ ਬਾਅਦ ਸ਼ਾਹਬਾਦ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਹਲਕੇ ਵਿਚ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ ਅਤੇ ਐਸ.ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਨੌਜਵਾਨ ਆਗੂਆਂ ਨੂੰ ਪਾਰਟੀ ਨਾਲ ਜੋੜ ਕੇ ਪਾਰਟੀ ਦੇ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸੇ ਤਹਿਤ ਹੀ ਉਨ੍ਹਾਂ ਦੀ ਸ਼ਿਫਾਰਸ਼ 'ਤੇ ਕਸਬਾ ਘੁਮਾਣ ਦੇ ਨੌਜਵਾਨ ਆਗੂ ਸੁਖਅੰਮਿ੍ਤ ਸਿੰਘ ਨੂੰ ਐਸ.ਸੀ. ਵਿੰਗ ਵਿਚ ਅਹਿਮ ਜ਼ਿੰਮੇਵਾਰੀ ਦੇਣ ਦੀ ਸਿਫਾਰਿਸ਼ ਭੇਜੀ ਸੀ, ਜਿਸ ਤੋਂ ਬਾਅਦ ਪਾਰਟੀ ਹਾਈਕਮਾਂਡ ਨੇ ਸੁਖਅੰਮਿ੍ਤ ਸਿੰਘ ਘੁਮਾਣ ਨੂੰ ਸ੍ਰੀ ਹਰਗੋਬਿੰਦਪੁਰ ਬਲਾਕ-1 ਦਾ ਵਰਕਿੰਗ ਚੇਅਰਮੈਨ ਥਾਪਿਆ ਹੈ | ਇਸ ਨਿਯੁਕਤੀ 'ਤੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਨੈਸ਼ਨਲ ਕੋਆਰਡੀਨੇਟਰ ਪੰਜਾਬ ਸੁਧੀਰ ਚੌਧਰੀ, ਗੁਰਪ੍ਰੀਤ ਸਿੰਘ ਲੱਕੀ ਪੱਖੋਂ ਪੰਜਾਬ ਪ੍ਰਧਾਨ ਐਸ.ਸੀ. ਵਿੰਗ, ਮੈਡਮ ਯਾਮਿਨੀ ਗੋਮਰ ਵਰਕਿੰਗ ਚੇਅਰਪਰਸਨ ਪੰਜਾਬ ਅਤੇ ਬੰਨੀ ਖਹਿਰਾ ਨਾਭਾ ਵਰਕਿੰਗ ਚੇਅਰਮੈਨ ਪੰਜਾਬ ਦਾ ਧੰਨਵਾਦ ਕੀਤਾ, ਜਿਨਾਂ ਨੇ ਮੇਰੀ ਸਿਫਾਰਸ਼ 'ਤੇ ਨੌਜਵਾਨ ਆਗੂ ਸੁਖਅੰਮਿ੍ਤ ਸਿੰਘ ਘੁਮਾਣ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਕਿਹਾ ਕਿ ਅਸੀਂ ਐਸ.ਸੀ. ਵਿੰਗ ਦੀ ਇਸ ਟੀਮ ਨੂੰ ਹੋਰ ਵੀ ਮਜ਼ਬੂਤ ਕਰਾਂਗੇ ਅਤੇ ਆਉਣ ਵਾਲੇ ਦਿਨਾਂ ਵਿਚ ਪਾਰਟੀ ਦੀ ਮਜ਼ਬੂਤੀ ਲਈ ਵੱਡੇ ਸਮਾਗਮ ਹਲਕੇ ਵਿਚ ਕੀਤੇ ਜਾਣਗੇ | ਇਸ ਨਿਯੁਕਤੀ 'ਤੇ ਸੁਖਅੰਮਿ੍ਤ ਸਿੰਘ ਘੁਮਾਣ ਨੇ ਪਾਰਟੀ ਹਾਈਕਮਾਂਡ ਅਤੇ ਹਰਵਿੰਦਰਪਾਲ ਸਿੰਘ ਸ਼ਾਹਬਾਦ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਨੇ ਜਿਹੜੀ ਜ਼ਿੰਮੇਵਾਰੀ ਮੈਨੂੰ ਸੌਂਪੀ ਹੈ, ਇਸ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ ਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਾਂਗਾ | ਉਨ੍ਹਾਂ ਕਿਹਾ ਕਿ ਹਰਵਿੰਦਰਪਾਲ ਸਿੰਘ ਸ਼ਾਹਬਾਦ ਦੀ ਅਗਵਾਈ 'ਚ ਹਲਕੇ ਵਿਚ ਐਸ.ਸੀ. ਵਿੰਗ ਨੂੰ ਮਜ਼ਬੂਤ ਕਰਨ ਅਤੇ ਢਾਂਚੇ ਨੂੰ ਹੋਰ ਵੀ ਵੱਡਾ ਕਰਨ ਲਈ ਨੌਜਵਾਨ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੇ ਬਹੁਮਤ ਨਾਲ ਸਰਕਾਰ ਬਣਾਵੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਸੁੱਖ ਸਹੂਲਤਾਂ ਮਿਲਣਗੀਆਂ |

ਪਿਛਲੀ ਖ਼ਬਰ ਘਰ 'ਚੋਂ ਲੱਖਾਂ ਦੀ ਨਕਦੀ ਚੋਰੀ ਕਰਨ ਦੇ ਮਾਮਲੇ 'ਚ 3 ਔਰਤਾਂ ਸਮੇਤ 9 ਨਾਮਜ਼ਦ <br/> ਅਗਲੀ ਖ਼ਬਰ ਸਰਕਾਰੀ ਮਿਡਲ ਸਕੂਲ ਹਰੂਵਾਲ ਵਿਖੇ ਮਿਸ਼ਨ ਲਾਈਫ ਤਹਿਤ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।