ਗੁਰਦਾਸਪੁਰ, 5 ਜੂਨ (ਅਸ਼ੋਕ ਸ਼ਰਮਾ)-ਨਗਰ ਕੌਂਸਲ ਚੋਣਾਂ ਨੰੂ ਲੈ ਕੇ ਆਮ ਆਦਮੀ ਪਾਰਟੀ ਦੇ ਵਾਰਡ ਨੰ: 19 ਤੋਂ ਉਮੀਦਵਾਰ ਨਰਿੰਦਰ ਭਾਸਕਰ ਵਲੋਂ ਹਲਕਾ ਇੰਚਾਰਜ ਰਮਨ ਬਹਿਲ ਦੇ ਨਿਰਦੇਸ਼ਾਂ ਤਹਿਤ ਚੋਣ ਮੁਹਿੰਮ ਤੇਜ਼ ਕਰ ਦਿੱਤਾ ਹੈ | ਉਨ੍ਹਾਂ ਨੇ ਹਲਕਾ ਇੰਚਾਰਜ ਰਮਨ ਬਹਿਲ ਤੇ ਹੋਰ ਸਾਥੀਆਂ ਨਾਲ ਚੋਣ ਪ੍ਰਚਾਰ ਦੀ ਰੂਪਰੇਖਾ ਤਿਆਰ ਕਰਨ ਸਮੇਤ ਜਿੱਤ ਯਕੀਨੀ ਬਣਾਉਣ ਲਈ ਵਿਉਂਤਬੰਦੀ ਬਣਾਈ | ਇਸ ਮੌਕੇ ਉਮੀਦਵਾਰ ਨਰਿੰਦਰ ਭਾਸਕਰ ਨੇ ਕਿਹਾ ਕਿ ਉਹ ਵਾਰਡ 'ਚ ਵਿਕਾਸ ਦੇ ਨਾਂਅ 'ਤੇ ਵੋਟਾਂ ਮੰਗ ਰਹੇ ਹਨ ਤੇ ਵਾਰਡ ਦੇ ਲੋਕਾਂ ਵਲੋਂ ਉਨ੍ਹਾਂ ਨੰੂ ਜਿਤਾਉਣ ਲਈ ਪੂਰਨ ਭਰੋਸਾ ਦਿੱਤਾ ਗਿਆ ਹੈ | ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੰਮਾਂ ਨੰੂ ਦੇਖਦੇ ਹੋਏ ਲੋਕਾਂ ਵਲੋਂ ਭਰਵਾਂ ਸਮਰਥਨ ਮਿਲ ਰਿਹਾ ਹੈ ਤੇ ਸ਼ਹਿਰ ਦੀਆਂ 29 ਵਾਰਡਾਂ 'ਚ ਚੋਣ ਮੁਹਿੰਮ ਤੇਜ਼ ਕਰ ਦਿੱਤਾ ਹੈ ਤੇ ਸਾਰੇ ਉਮੀਦਵਾਰ ਬੁਲੰਦ ਹੌਂਸਲਿਆਂ ਨਾਲ ਹੋਰਨਾਂ ਪਾਰਟੀਆਂ ਤੋਂ ਅੱਗੇ ਵਧ ਰਹੇ ਹਨ |