25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਭਾਰੀ ਮਾਤਰਾ 'ਚ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ - 8 ਗਿ੍ਫ਼ਤਾਰ

ਅਜੀਤ ਡੈਸਕ 06-06-2026
ਬਟਾਲਾ, 5 ਜੂਨ (ਰਾਕੇਸ਼ ਰੇਖੀ)-ਪੁਲਿਸ ਜ਼ਿਲ੍ਹਾ ਬਟਾਲਾ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦੌਰਾਨ ਪੁਲਿਸ ਨੇ ਭਾਰੀ ਮਾਤਰਾ ਵਿਚ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 8 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਥਾਣਾ ਰੰਗੜ੍ਹ ਨੰਗਲ ਦੇ ਏ.ਐਸ.ਆਈ. ਹਰਪਿੰਦਰ ਸਿੰਘ ਨੇ ਦੱ ਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਜੈਤੋਸਰਜਾ ਨੇੜੇ ਇਕ ਸਥਾਨ 'ਤੇ ਬੈਠੇ 2 ਨੋਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 29.28 ਗ੍ਰਾਮ ਹੈਰੋਇਨ ਤੇ 1200 ਰੁਪਏ ਡਰੱਗ ਮਨੀ ਬਰਾਮਦ ਕੀਤੀ | ਉਨ੍ਹਾਂ ਦੀ ਪਹਿਚਾਣ ਕਿਰਪਾਲ ਸਿੰਘ ਉਰਫ ਘੜਿੱਲੀ ਪੁੱਤਰ ਸਤਨਾਮ ਸਿੰਘ ਅਤੇ ਦਵਿੰਦਰ ਸਿੰਘ ਉਰਫ ਹੈਪੀ ਪੁੱਤਰ ਹੀਰਾ ਸਿੰਘ ਵਾਸੀ ਜੈਤੋਸਰਜਾ ਦੇ ਤੌਰ 'ਤੇ ਕੀਤੀ ਗਈ | ਥਾਣਾ ਸਦਰ ਦੇ ਸਬ ਇੰਸਪੈਕਟਰ ਦਲਜੀਤ ਸਿੰਘ ਨੇ ਗਸ਼ਤ ਦੌਰਾਨ ਪਿੰਡ ਛਿੱਤ ਨੇੜੇ ਇਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਜਦੋਂ ਉਸ ਦੀ ਤਾਲਾਸ਼ੀ ਲਈ ਤਾਂ ਉਸ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਉਸ ਦੀ ਪਹਿਚਾਣ ਲਖਵਿੰਦਰ ਸਿੰਘ ਉਰਫ ਡਾਕਟਰ ਪੁੱਤਰ ਕਰਨੈਲ ਸਿੰਘ ਵਾਸੀ ਬੱਲ ਵਜੋਂ ਹੋਈ | ਪੁਲਿਸ ਨੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ | ਥਾਣਾ ਸ਼੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਦੇ ਐਸ.ਐਚ.ਓ. ਅਮਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਸਾਧਾਂਵਾਲੀ ਤੋਂ ਦੋਸ਼ੀ ਅਕਵਿੰਦਰ ਸਿੰਘ ਉਰਫ ਕਾਲੀ ਪੁੱਤਰ ਕਰਮ ਸਿੰਘ ਵਾਸੀ ਹਰੂਵਾਲ ਨੂੰ ਕਾਬੂ ਕਰ ਕੇ ਉਸ ਤੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ | ਥਾਣਾ ਕਿਲ੍ਹਾ ਲਾਲ ਸਿੰਘ ਦੇ ਏ.ਐਸ.ਆਈ. ਧਰਮਿੰਦਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਉਗਰੇਵਾਲ ਨੇੜੇ ਇਕ ਸ਼ੱਕੀ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਤਾਲਾਸ਼ੀ ਲਈ ਤਾਂ ਉਸ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ, ਉਸ ਦੀ ਪਹਿਚਾਣ ਕੰਵਲਜੀਤ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਪਿੰਡ ਉਮਰਵਾਲ ਵਜੋਂ ਹੋਈ | ਥਾਣਾ ਸਿਵਲ ਲਾਈਨ ਦੀ ਅਰਬਨ ਅਸਟੇਟ ਚੌਕੀ ਦੇ ਏ.ਐਸ.ਆਈ. ਵਿਕਰਮ ਗਸ਼ਤ ਦੌਰਾਨ ਸਾਗਰਪੁਰਾ ਨੇੜੇ ਸ਼ੱਕ ਪੈਣ 'ਤੇ 2 ਸਕੇ ਭਰਾਵਾਂ ਨੂੰ ਹਰਪ੍ਰੀਤ ਸਿੰਘ ਅਤੇ ਬਿਕਰਮਜੀਤ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਡਾਲੇਚੱਕ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ | ਇਸੇ ਥਾਣੇ ਦੀ ਸਿੰਬਲ ਚੌਕੀ ਦੇ ਸਬ ਇੰਸਪੈਕਟਰ ਮਨਪ੍ਰੀਤ ਸਿੰਘ ਨੇ ਗਸ਼ਤ ਦੌਰਾਨ ਸਾਗਰਪੁਰਾ ਦੇ ਸ਼ਮਸਾਨਘਾਟ ਨੇੜੇ ਵਿਸ਼ਾਲ ਕੁਮਾਰ ਪੁੱਤਰ ਹੰਸਰਾਜ ਵਾਸੀ ਚੰਬਾ ਹਿਮਾਚਲ ਪ੍ਰਦੇਸ਼ ਹਾਲ ਵਾਸੀ ਮਾਨ ਨਗਰ ਨੂੰ ਕਾਬੂ ਕਰ ਕੇ ਉਸ ਤੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ |
ਪਿਛਲੀ ਖ਼ਬਰ ਹਿੰਦੂ ਕੰਨਿਆ ਮਹਾਵਿਦਿਆਲਿਆ ਧਾਰੀਵਾਲ ਵਿਖੇ ਅੰਤਰਰਾਸ਼ਟਰੀ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਨਗਰ ਕੌਂਸਲ ਕਾਦੀਆਂ ਲਈ ਕੁੱਲ 54 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।