25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਹਿੰਦੂ ਕੰਨਿਆ ਮਹਾਵਿਦਿਆਲਿਆ ਧਾਰੀਵਾਲ ਵਿਖੇ ਅੰਤਰਰਾਸ਼ਟਰੀ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 06-06-2026
ਧਾਰੀਵਾਲ, 5 ਜੂਨ (ਸਵਰਨ ਸਿੰਘ)-ਸਥਾਨਕ ਹਿੰਦੂ ਕੰਨਿਆ ਮਹਾ ਵਿਦਿਆਲਿਆ ਧਾਰੀਵਾਲ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਨ.ਡੀ. ਆਨੰਦ, ਸਕੱਤਰ ਰਮੇਸ ਕੋਹਲੀ ਅਤੇ ਪਿ੍ੰਸੀਪਲ ਡਾ. ਰਜਵਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਵਿਖੇ ਐਨ.ਐਸ.ਐਸ. ਵਿਭਾਗ ਅਤੇ ਰੈਡ ਰਿਬਨ ਕਲੱਬ ਵਲੋਂ ਅੰਤਰਰਾਸ਼ਟਰੀ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਦੌਰਾਨ ਕਾਲਜ ਵਿਚ ਵੱਖ-ਵੱਖ ਤਰ੍ਹਾਂ ਦੇ ਬੂਟੇੇ ਲਗਾਏ ਗਏ ਤੇ ਉਨ੍ਹਾਂ ਨੂੰ ਪਾਣੀ ਲਗਾਇਆ ਗਿਆ | ਇਸ ਦਿਵਸ ਨਾਲ ਸੰਬੰਧਿਤ ਵਿਦਿਆਰਥਣਾਂ ਵਲੋਂ ਚਾਰਟ ਵੀ ਬਣਾਏ ਗਏ ਅਤੇ ਵਲੰਟੀਅਰ ਵਲੋਂ ਵਾਤਾਵਰਨ ਦਿਵਸ ਨਾਲ ਸੰਬੰਧਿਤ ਰੈਲੀ ਵੀ ਕੱਢੀ ਗਈ | ਇਸ ਦੇ ਨਾਲ ਹੀ ਵਾਤਾਵਰਨ ਦੀ ਸੁਰੱਖਿਆ ਸਬੰਧੀ ਪ੍ਰਣ ਵੀ ਲਏ ਗਏ | ਪਿ੍ੰਸੀਪਲ ਡਾ. ਰਜਵਿੰਦਰ ਕੌਰ ਦੁਆਰਾ ਵਿਦਿਆਰਥਣਾਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਵਾਤਾਵਰਣ ਨੂੰ ਸਾਫ-ਸੁਥਰਾ ਬਣਾਉਣਾ ਚਾਹੀਦਾ ਹੈ ਤੇ ਪ੍ਰਦੂਸ਼ਣ ਨੂੰ ਰੋਕਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ | ਇਸ ਦੌਰਾਨ ਕਾਲਜ ਦਾ ਸਮੁੱਚਾ ਸਟਾਫ ਹਾਜ਼ਰ ਸੀ |
ਪਿਛਲੀ ਖ਼ਬਰ ਸੜਕ ਹਾਦਸੇ 'ਚ 6 ਸਾਲ ਦੀ ਬੱਚੀ ਦੀ ਮੌਤ ਅਗਲੀ ਖ਼ਬਰ ਭਾਰੀ ਮਾਤਰਾ 'ਚ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ - 8 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।