27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਰੰਗਲਾ ਪੰਜਾਬ ਬਣਾਉਣ ਵਾਲੀ 'ਆਪ' ਸਰਕਾਰ ਦੇ ਰਾਜ 'ਚ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋਏ- ਜਥੇ. ਛੋਟੇਪੁਰ

ਅਜੀਤ ਡੈਸਕ 06-06-2026
ਕਲਾਨੌਰ, 5 ਜੂਨ (ਪੁਰੇਵਾਲ)-ਸਥਾਨਕ ਮੁਲਤਾਨੀ ਹਸਪਤਾਲ 'ਚ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਮੌਕੇ ਦਾ ਜਾਇਜ਼ਾ ਲੈਣ ਲਈ ਪਹੁੰਚੇ ਪੁਨਰ ਸੁਰਜੀਤ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾ. ਕੈਬਨਿਟ ਮੰਤਰੀ ਜਥੇ. ਸੁੱਚਾ ਸਿੰਘ ਛੋਟੇਪੁਰ ਵਲੋਂ ਡਾ. ਅਮਰਬੀਰ ਸਿੰਘ ਮੁਲਤਾਨੀ ਨਾਲ ਮੁਲਾਕਾਤ ਕੀਤੀ ਗਈ | ਉਪਰੰਤ ਜਥੇ. ਛੋਟੇਪੁਰ ਨੇ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸ਼ਰੇਆਮ ਕਤਲੋਗਾਰਤ ਤੇ ਫਿਰੌਤੀ ਮੰਗਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਹਰ ਵਰਗ ਦੇ ਲੋਕ ਖੌਫ਼ 'ਚੋਂ ਗੁਜਰ ਰਹੇ ਹਨ, ਪਰ ਪੰਜਾਬ ਦੇ ਮੁੱਖ ਮੰਤਰੀ ਵਲੋਂ ਚੁਟਕਲੇ ਸੁਣਾ ਕੇ ਟਾਈਮ ਬਤੀਤ ਕੀਤਾ ਜਾ ਰਿਹਾ ਹੈ | ਛੋਟੇਪੁਰ ਨੇ ਕਿਹਾ ਕਿ ਰੱਬ ਦਾ ਦੂਸਰਾ ਰੂਪ ਮੰਨੇ ਜਾਣ ਵਾਲੇ ਡਾਕਟਰਾਂ 'ਤੇ ਗ੍ਰਨੇਡ ਹਮਲੇ ਹੋ ਰਹੇ ਹਨ ਤੇ ਲੋਕਾਂ ਦਾ ਇਲਾਜ ਕਰਨ ਵਾਲੇ ਡਾਕਟਰ ਵੀ ਖੌਫ਼ 'ਚੋਂ ਗੁਜ਼ਰ ਰਹੇ ਹਨ ਤੇ ਜਾਨਲੇਵਾ ਹਮਲਾ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਜਾ ਰਹੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਵਿਗੜ ਚੁੱਕੇ ਹਨ ਤੇ ਆਏ ਦਿਨ ਫਿਰੌਤੀ ਮੰਗਣ ਤੇ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਕਾਰਨ ਕਾਰੋਬਾਰੀ ਪੰਜਾਬ 'ਚੋਂ ਆਪਣਾ ਕਾਰੋਬਾਰ ਕਰਨ ਦੀ ਬਜਾਏ ਬਾਹਰਲੇ ਰਾਜਾਂ ਵੱਲ ਜਾ ਰਹੇ ਹਨ, ਜਦ ਕਿ ਮੁੱਖ ਮੰਤਰੀ ਵਲੋਂ ਬਾਹਰਲੇ ਦੇਸ਼ਾਂ ਤੋਂ ਆ ਕੇ ਪੰਜਾਬ 'ਚ ਕਾਰੋਬਾਰ ਖੋਲਣ ਦਾ ਰਾਗ ਅਲਾਪਿਆ ਜਾ ਰਿਹਾ ਹੈ | ਛੋਟੇਪੁਰ ਨੇ ਕਿਹਾ ਕਿ ਸਰਹੱਦੀ ਖੇਤਰ 'ਚ ਗ੍ਰਨੇਡ ਸੁੱਟਣ ਤੇ ਗੋਲੀਆਂ ਚਲਾਉਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ ਤੇ ਗੁਆਂਢੀ ਦੇਸ਼ ਪਾਕਿਸਤਾਨ ਦੇ ਦੇਸ਼ ਵਿਰੋਧੀ ਅਨਸਰਾਂ ਦਾ ਕਿਵੇਂ ਮੁਕਾਬਲਾ ਕੀਤਾ ਜਾ ਸਕਦਾ ਹੈ | ਇਸ ਮੌਕੇ 'ਤੇ ਸਾ. ਚੇਅ. ਅਮਰੀਕ ਸਿੰਘ ਧਰਮੀ ਫ਼ੌਜੀ, ਜ਼ਿਲ•ਾ ਪ੍ਰਧਾਨ ਅਮਨਦੀਪ ਸਿੰਘ ਗਿੱਲ, ਡਾ. ਪਲਵਿੰਦਰ ਸਿੰਘ ਦਿਓਲ, ਇੰਦਰ ਸਿੰਘ, ਚੈਨ ਸਿੰਘ, ਨਰਿੰਦਰ ਸਿੰਘ, ਮੁਖਤਿਆਰ ਸਿੰਘ ਸਮੇਤ ਹੋਰ ਵੀ ਹਾਜ਼ਰ ਰਹੇ |
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਅਸਲ੍ਹੇ ਸਮੇਤ ਨੌਜਵਾਨ ਕਾਬੂ <br/> ਅਗਲੀ ਖ਼ਬਰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਪ੍ਰੀਖਿਆ ਸਵੈਚਾਲਨ ਬਾਰੇ ਮੰਥਨ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।