27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਅਵਾਰਾ ਕੁੱਤੇ ਨੇ 4 ਸਾਲਾ ਮਾਸੂਮ ਬੱਚੇ 'ਤੇ ਕੀਤਾ ਹਮਲਾ

ਅਜੀਤ ਡੈਸਕ 06-06-2026
ਗੁਰਦਾਸਪੁਰ, 5 ਜੂਨ (ਚੱਕਰਾਜਾ)-ਪਿੰਡ ਵਰਸੋਲਾ ਵਿਖੇ ਇਕ ਅਵਾਰਾ ਕੁੱਤੇ ਵਲੋਂ ਘਰ ਦੇ ਬਾਹਰ ਖੇਡ ਰਹੇ 4 ਸਾਲਾ ਮਾਸੂਮ ਬੱਚੇ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ | ਕੁੱਤੇ ਨੇ ਬੱਚੇ ਦੇ ਚਿਹਰੇ ਤੇ ਅੱਖ ਕੋਲ ਬੁਰੀ ਤਰ੍ਹਾਂ ਨੋਚ ਦਿੱਤਾ, ਜਿਸ ਕਾਰਨ ਬੱਚਾ ਗੰਭੀਰ ਜ਼ਖਮੀ ਹੋ ਗਿਆ ਹੈ | ਜਾਣਕਾਰੀ ਦਿੰਦਿਆਂ ਪੀੜਤ ਬੱਚੇ ਦੀ ਮਾਤਾ ਕੰਚਨ ਅਤੇ ਪਿਤਾ ਰਣਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਦੁਪਹਿਰ ਸਮੇਂ ਘਰ ਵਿਚ ਮਹਿਮਾਨ ਆਏ ਹੋਏ ਸਨ ਕਿ ਬੱਚੇ ਘਰ ਦੇ ਮੁੱਖ ਗੇਟ ਬਾਹਰ ਖੜ੍ਹੀ ਸਕੂਟਰੀ ਉੱਪਰ ਬੈਠ ਗਏ ਤੇ ਇੰਨੀ ਦੇਰ ਨੂੰ ਘਰ ਦੇ ਦਰਵਾਜੇ ਅੱਗੇ ਇਕ ਅਵਾਰਾ ਕੁੱਤਾ ਆ ਗਿਆ, ਜਿਸ ਨੇ ਮਾਸੂਮ ਬੱਚੇ 'ਤੇ ਅਚਾਨਕ ਹਮਲਾ ਕਰ ਦਿੱਤਾ | ਕੁੱਤੇ ਨੇ ਬੱਚੇ ਦੇ ਚਿਹਰੇ ਨੂੰ ਆਪਣੇ ਜਬਾੜੇ 'ਚ ਜਕੜ ਲਿਆ | ਗਲੀ 'ਚ ਮੌਜੂਦ ਦੂਸਰੇ ਬੱਚਿਆਂ ਵਲੋਂ ਰੌਲਾ ਪਾਉਣ ਤੋਂ ਬਾਅਦ ਪਰਿਵਾਰ ਨੂੰ ਘਟਨਾ ਦਾ ਪਤਾ ਲੱਗਾ | ਜਦੋਂ ਪਰਿਵਾਰਿਕ ਮੈਂਬਰ ਬਾਹਰ ਆਏ ਤਾਂ ਬੱਚਾ ਪੂਰੀ ਤਰ੍ਹਾਂ ਖ਼ੂਨ ਨਾਲ ਲੱਥਪੱਥ ਸੀ | ਬੱਚੇ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰ ਦੀ ਸਲਾਹ 'ਤੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ | ਅੱਖਾਂ ਦੇ ਮਾਹਿਰ ਡਾਕਟਰਾਂ ਮੁਤਾਬਿਕ ਬੱਚੇ ਦੀ ਅੱਖ ਦਾ ਅੰਦਰੂਨੀ ਬਚਾਅ ਹੋ ਗਿਆ ਹੈ | ਪਰ ਜ਼ਖਮ ਬਹੁਤ ਡੂੰਘਾ ਹੈ | ਇਸ ਘਟਨਾ ਤੋਂ ਬਾਅਦ ਪਿੰਡ ਦੇ ਬੱਚਿਆਂ ਤੇ ਬਜ਼ੁਰਗਾਂ ਵਿਚ ਭਾਰੀ ਸਹਿਮ ਦਾ ਮਾਹੌਲ ਹੈ ਤੇ ਲੋਕ ਡਰ ਕਾਰਨ ਆਪਣੇ ਬੱਚਿਆਂ ਨੰੂ ਘਰਾਂ ਤੋਂ ਬਾਹਰ ਨਹੀਂ ਨਿਕਲਣ ਦੇ ਰਹੇ | ਪੀੜਤ ਬੱਚੇ ਦੀ ਮਾਤਾ ਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਵਾਰਾ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇ ਤੇ ਇਸ ਦੇ ਹੱਲ ਲਈ ਤੁਰੰਤ ਯੋਗ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਕਿਸੇ ਹੋਰ ਮਾਸੂਮ ਬੱਚੇ ਨੂੰ ਅਜਿਹੇ ਜਾਨਲੇਵਾ ਹਮਲੇ ਦਾ ਸ਼ਿਕਾਰ ਨਾ ਹੋਣਾ ਪਵੇ |
ਪਿਛਲੀ ਖ਼ਬਰ ਜੜ੍ਹੀ ਬੂਟੀ ਦੀ ਭਰਮਾਰ ਕਾਰਨ ਮਹਾਂਮਾਰੀ ਫੈਲਣ ਦਾ ਡਰ ਅਗਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਅਸਲ੍ਹੇ ਸਮੇਤ ਨੌਜਵਾਨ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।