29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਪਾਰ ਮੰਡਲ ਪਠਾਨਕੋਟ ਵਲੋਂ ਨਵੇਂ ਚੁਣੇ ਕੌਂਸਲਰਾਂ ਦਾ ਸਨਮਾਨ

ਅਜੀਤ ਡੈਸਕ 06-06-2026
ਪਠਾਨਕੋਟ, 5 ਜੂਨ (ਸੁਮਿਤ)-ਵਪਾਰ ਮੰਡਲ ਪਠਾਨਕੋਟ ਵਲੋਂ ਨਗਰ ਨਿਗਮ ਚੋਣਾਂ ਵਿਚ ਜਿੱਤ ਹਾਸਲ ਕਰਕੇ ਆਏ ਨਵੇਂ-ਚੁਣੇ ਕੌਂਸਲਰਾਂ ਦੇ ਸਨਮਾਨ ਵਿਚ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ 'ਚ ਵਪਾਰੀਆਂ ਤੇ ਸ਼ਹਿਰ ਦੇ ਪਤਵੰਤੇ ਵਿਅਕਤੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਇਸ ਦੌਰਾਨ ਸਾਰੇ ਕੌਂਸਲਰਾਂ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਵਪਾਰ ਮੰਡਲ ਦੇ ਅਹੁਦੇਦਾਰਾਂ ਨੇ ਅਭੀ ਸ਼ਰਮਾ, ਵਿਸ਼ਵ ਕਿਰਤੀ ਸ਼ਰਮਾ, ਨਮਨ ਮਹਾਜਨ, ਗੌਰਵ ਵਡੇਰਾ, ਧਰਮਪਾਲ ਚੌਹਾਨ ਸਮੇਤ ਮੌਜੂਦ ਕੌਂਸਲਰਾਂ ਨੂੰ ਜਿੱਤ ਦੀ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਸ਼ਹਿਰ ਦੇ ਵਿਕਾਸ, ਸਫ਼ਾਈ ਪ੍ਰਬੰਧ, ਆਵਾਜਾਈ, ਸਟਰੀਟ ਲਾਈਟਾਂ, ਪੀਣ ਵਾਲੇ ਪਾਣੀ ਤੇ ਹੋਰ ਨਾਗਰਿਕ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਪਹਿਲ ਦੇ ਆਧਾਰ 'ਤੇ ਕੰਮ ਕਰਨਗੇ | ਉਨ੍ਹਾਂ ਕਿਹਾ ਕਿ ਵਪਾਰ ਮੰਡਲ ਹਮੇਸ਼ਾ ਸ਼ਹਿਰ ਹਿਤ ਦੇ ਮੁੱਦਿਆਂ 'ਤੇ ਨਗਰ ਨਿਗਮ ਦਾ ਸਹਿਯੋਗ ਕਰਦਾ ਰਹੇਗਾ | ਨਵੇਂ-ਚੁਣੇ ਕੌਂਸਲਰਾਂ ਨੇ ਵਪਾਰ ਮੰਡਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ, ਉਸ 'ਤੇ ਖਰਾ ਉੱਤਰਨ ਲਈ ਉਹ ਪੂਰੀ ਕੋਸ਼ਿਸ਼ ਕਰਨਗੇ | ਉਨ੍ਹਾਂ ਭਰੋਸਾ ਦਿਵਾਇਆ ਕਿ ਵਾਰਡਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਸ਼ਹਿਰ ਦੇ ਸਮੁੱਚੇ ਵਿਕਾਸ ਲਈ ਪੂਰੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਕੰਮ ਕੀਤਾ ਜਾਵੇਗਾ | ਸਮਾਗਮ ਦੇ ਅੰਤ 'ਚ ਸ਼ਹਿਰ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਮੁੱਦਿਆਂ 'ਤੇ ਵੀ ਚਰਚਾ ਕੀਤੀ ਗਈ ਅਤੇ ਵਪਾਰੀਆਂ ਤੇ ਜਨ ਪ੍ਰਤੀਨਿਧੀਆਂ ਵਿਚਕਾਰ ਬਿਹਤਰ ਤਾਲਮੇਲ ਬਣਾਈ ਰੱਖਣ 'ਤੇ ਜ਼ੋਰ ਦਿੱਤਾ ਗਿਆ |
ਪਿਛਲੀ ਖ਼ਬਰ ਡਰੱਗ ਸੈਂਸਸ ਦਾ ਟੀਚਾ ਸਭ ਤੋਂ ਪਹਿਲਾਂ ਪੂਰਾ ਕਰਨ ਵਾਲੀ ਮੁਲਾਜ਼ਮ ਜਤਿੰਦਰ ਕੌਰ ਸਨਮਾਨਿਤ ਅਗਲੀ ਖ਼ਬਰ ਫੁੱਟਵੀਅਰ ਐਸੋਸੀਏਸ਼ਨ ਜ਼ਿਲ੍ਹਾ ਵਪਾਰ ਮੰਡਲ ਨਾਲ ਜੁੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।