29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਡਰੱਗ ਸੈਂਸਸ ਦਾ ਟੀਚਾ ਸਭ ਤੋਂ ਪਹਿਲਾਂ ਪੂਰਾ ਕਰਨ ਵਾਲੀ ਮੁਲਾਜ਼ਮ ਜਤਿੰਦਰ ਕੌਰ ਸਨਮਾਨਿਤ

ਅਜੀਤ ਡੈਸਕ 06-06-2026
ਪਠਾਨਕੋਟ, 5 ਜੂਨ (ਸੰਧੂ)-ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਕਰਵਾਈ ਜਾ ਰਹੀ ਡਰੱਗ ਸੈਂਸਸ ਮੁਹਿੰਮ ਤਹਿਤ ਜ਼ਿਲ੍ਹਾ ਪਠਾਨਕੋਟ 'ਚ ਵੀ ਘਰ-ਘਰ ਜਾ ਕੇ ਸਰਵੇਖਣ ਦਾ ਕੰਮ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ | ਇਸ ਦੌਰਾਨ ਭੋਆ ਵਿਧਾਨ ਸਭਾ ਹਲਕੇ ਦੇ ਬੂਥ ਨੰਬਰ-209 'ਤੇ ਡਿਊਟੀ ਨਿਭਾਅ ਰਹੀ ਮਹਿਲਾ ਕਰਮਚਾਰੀ ਜਤਿੰਦਰ ਕੌਰ ਨੇ ਆਪਣੇ ਬੂਥ ਦੀ ਡਰੱਗ ਸੈਂਸਸ ਨਿਰਧਾਰਿਤ ਸਮੇਂ ਤੋਂ ਪਹਿਲਾਂ ਮੁਕੰਮਲ ਕਰਕੇ ਜ਼ਿਲ੍ਹੇ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਜਤਿੰਦਰ ਕੌਰ ਨੇ ਸੈਂਸਸ ਦੌਰਾਨ ਕਰੀਬ 250 ਘਰਾਂ ਨੂੰ ਕਵਰ ਕਰਦੇ ਹੋਏ ਆਪਣਾ ਟੀਚਾ ਸਭ ਤੋਂ ਪਹਿਲਾਂ ਪੂਰਾ ਕੀਤਾ | ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਦੇਖਦਿਆਂ ਭੋਆ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ ਤੇ ਐਡੀਸ਼ਨਲ ਡਿਪਟੀ ਕਮਿਸ਼ਨਰ (ਜ) ਅਰਸ਼ਦੀਪ ਸਿੰਘ ਲੁਬਾਣਾ ਨੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਅਰਸ਼ਦੀਪ ਸਿੰਘ ਲੁਬਾਣਾ ਨੇ ਕਿਹਾ ਕਿ ਜਤਿੰਦਰ ਕੌਰ ਨੇ ਆਪਣੀ ਮਿਹਨਤ, ਲਗਨ ਤੇ ਫ਼ਰਜ਼ ਪ੍ਰਤੀ ਵਚਨਬੱਧਤਾ ਨਾਲ ਹੋਰਨਾਂ ਮੁਲਾਜ਼ਮਾਂ ਲਈ ਇਕ ਮਿਸਾਲ ਕਾਇਮ ਕੀਤੀ ਹੈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜਿਹੜੇ ਮੁਲਾਜ਼ਮ ਡਰੱਗ ਸੈਂਸਸ ਦੇ ਕੰਮ ਵਿਚ ਕੋਤਾਹੀ ਵਰਤ ਰਹੇ ਹਨ, ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਤੇ ਲੋੜ ਪੈਣ 'ਤੇ ਵਿਭਾਗੀ ਕਾਰਵਾਈ ਵੀ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਜਤਿੰਦਰ ਕੌਰ ਦੇ ਸੁਪਰਵਾਈਜ਼ਰ ਰਜਤ ਨੇ ਵੀ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਤੇ ਉੱਜਵਲ ਭਵਿੱਖ ਵੱਲ ਵਧਣਾ ਚਾਹੀਦਾ ਹੈ | ਉਨ੍ਹਾਂ ਡਰੱਗ ਸੈਂਸਸ ਮੁਹਿੰਮ ਨੂੰ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵੱਲ ਇਕ ਅਹਿਮ ਕਦਮ ਕਰਾਰ ਦਿੱਤਾ | ਇਸ ਮੌਕੇ ਲੈਕਚਰਾਰ ਰਾਜੇਸ਼ ਕੁਮਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ.ਐਸ.ਐਮ ਕਾਲਜ ਵਿਖੇ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ ਅਗਲੀ ਖ਼ਬਰ ਵਪਾਰ ਮੰਡਲ ਪਠਾਨਕੋਟ ਵਲੋਂ ਨਵੇਂ ਚੁਣੇ ਕੌਂਸਲਰਾਂ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।