29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਐੱਸ.ਐਸ.ਐਮ ਕਾਲਜ ਵਿਖੇ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ

ਅਜੀਤ ਡੈਸਕ 06-06-2026
ਦੀਨਾਨਗਰ, 5 ਜੂਨ (ਸੋਢੀ/ਘੁੰਮਣ/ਸ਼ਰਮਾ)-ਐਸ.ਐਸ.ਐਮ ਕਾਲਜ ਵਲੋਂ ਪਿ੍ੰਸੀਪਲ ਡਾ: ਆਰ.ਕੇ ਤੁਲੀ ਦੀ ਪ੍ਰਧਾਨਗੀ ਹੇਠ ਐਨ.ਐਸ.ਐਸ ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ ਗਈ | ਪਿ੍ੰਸੀਪਲ ਡਾ: ਆਰ.ਕੇ ਤੁਲੀ ਨੇ ਵਾਤਾਵਰਨ ਦਿਵਸ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਇਸ ਦਿਨ ਦਾ ਉਦੇਸ਼ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਲੋਕਾਂ ਨੂੰ ਕੁਦਰਤ ਦੀ ਰੱਖਿਆ ਲਈ ਪ੍ਰੇਰਿਤ ਕਰਨਾ ਹੈ | ਉਨ੍ਹਾਂ ਕਿਹਾ ਕਿ ਇਹ ਦਿਨ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਾਫ਼ ਅਤੇ ਸੁਰੱਖਿਅਤ ਵਾਤਾਵਰਨ ਤੋਂ ਬਿਨ੍ਹਾਂ ਜੀਵਨ ਅਸੰਭਵ ਹੈ | ਵਾਤਾਵਰਨ ਪ੍ਰਦੂਸ਼ਣ ਅੱਜ ਇਕ ਗੰਭੀਰ ਸਮੱਸਿਆ ਬਣ ਗਿਆ ਹੈ | ਕਾਲਜ ਦੇ ਐਨ.ਐਸ.ਐਸ ਵਿਭਾਗ ਦੇ ਵਲੰਟੀਅਰਾਂ ਵਲੋਂ ਕਾਲਜ ਕੈਂਪਸ 'ਚ ਬੂਟੇ ਲਗਾਏ ਤੇ ਵਿਦਿਆਰਥੀਆਂ ਨੇ ਵਾਤਾਵਰਨ ਸੁਰੱਖਿਆ ਵਿਚ ਯੋਗਦਾਨ ਪਾਉਣ ਦਾ ਪ੍ਰਣ ਲਿਆ | ਇਸ ਮੌਕੇ ਐਨ.ਐਸ.ਐਸ ਅਧਿਕਾਰੀ ਪ੍ਰੋ: ਸੁਸ਼ਮਾ, ਪ੍ਰੋ: ਸੁਬੀਰ ਰੰਗਬੋਤਰਾ ਅਤੇ ਪ੍ਰੋ: ਸਲੋਨੀ ਹਾਜ਼ਰ ਸਨ |
ਪਿਛਲੀ ਖ਼ਬਰ ਨਰੇਗਾ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਅਗਲੀ ਖ਼ਬਰ ਡਰੱਗ ਸੈਂਸਸ ਦਾ ਟੀਚਾ ਸਭ ਤੋਂ ਪਹਿਲਾਂ ਪੂਰਾ ਕਰਨ ਵਾਲੀ ਮੁਲਾਜ਼ਮ ਜਤਿੰਦਰ ਕੌਰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।