29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਨਰੇਗਾ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ

ਅਜੀਤ ਡੈਸਕ 06-06-2026
ਪਠਾਨਕੋਟ, 5 ਜੂਨ (ਵਿਨੋਦ)-ਨਰੇਗਾ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ ਕੀਤੀ ਗਈ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਮਿਤ ਸਿੰਘ ਮੰਟੂ ਨੂੰ ਮੰਗ ਪੱਤਰ ਦੇ ਕੇ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਲਈ ਕਿਹਾ ਗਿਆ | ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਧਾਨ ਰਜੇਸ਼ ਕੁਮਾਰ ਨੇ ਦੱਸਿਆ ਕਿ ਨਰੇਗਾ ਕਰਮਚਾਰੀ ਪਿਛਲੇ 17 ਸਾਲਾਂ ਤੋਂ ਠੇਕੇ 'ਤੇ ਕੰਮ ਕਰ ਰਹੇ ਹਨ, ਪਰ ਅੱਜ ਤੱਕ ਪੱਕੇ ਨਹੀਂ ਕੀਤੇ ਗਏ | ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਠੇਕਾ ਪ੍ਰਣਾਲੀ ਨੂੰ ਖਤਮ ਕਰਨ ਤੇ ਉਨ੍ਹਾਂ ਨੂੰ ਪੰਚਾਇਤ ਵਿਭਾਗ 'ਚ ਸਥਾਈ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ | ਉਨ੍ਹਾਂ ਕਿਹਾ ਕਿ ਵਿਸ਼ੇਸ਼ ਸੈਸ਼ਨ 'ਚ ਨਰੇਗਾ ਕਰਮਚਾਰੀਆਂ ਦੀ ਪੁਸ਼ਟੀ ਕਰਨ ਦੀ ਬਜਾਏ, ਪੰਜਾਬ ਸਰਕਾਰ ਨੇ ਉਨ੍ਹਾਂ ਵਿਰੁੱਧ ਬਿਆਨ ਦਿੱਤੇ | ਵਿਭਾਗ ਨੇ ਡੇਟਾ ਪੋਰਟਲ 'ਤੇ ਵੇਰਵੇ ਮੰਗੇ ਸਨ, ਪਰ ਅਜੇ ਤੱਕ ਆਦੇਸ਼ ਨਹੀਂ ਦਿੱਤੇ ਗਏ ਹਨ | ਨਵੇਂ ਪੰਚਾਇਤ ਵਿਕਾਸ ਸਕੱਤਰ ਅਸਾਮੀਆਂ ਲਈ ਪ੍ਰਵਾਨਗੀ ਮਿਲ ਗਈ ਹੈ, ਪਰ 63,000 ਪੁਰਾਣੇ ਕਰਮਚਾਰੀਆਂ ਦੀਆਂ ਖਾਲੀ ਅਸਾਮੀਆਂ ਨਹੀਂ ਭਰੀਆਂ ਜਾ ਰਹੀਆਂ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ 63,000 ਨੌਕਰੀਆਂ ਦੇਣ ਦਾ ਵਾਅਦਾ ਕਰ ਰਹੇ ਹਨ, ਪਰ 17 ਸਾਲਾਂ ਤੋਂ ਕੰਮ ਕਰ ਰਹੇ ਨਰੇਗਾ ਕਰਮਚਾਰੀਆਂ ਨੂੰ ਨਿਯਮਿਤ ਕਰਨ ਲਈ 6 ਮਹੀਨਿਆਂ ਦੀ ਤਨਖ਼ਾਹ ਵੀ ਨਹੀਂ ਦੇ ਰਹੇ ਹਨ | ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਕਰਮਚਾਰੀਆਂ ਦੀ ਡਿਊਟੀ ਦੌਰਾਨ ਮੌਤ ਹੋ ਗਈ | ਪਰ ਉਨ੍ਹਾਂ ਦੇ ਵਾਰਸਾਂ ਨੂੰ ਨਾ ਤਾਂ ਨੌਕਰੀ ਮਿਲੀ ਤੇ ਨਾ ਹੀ ਮੁਆਵਜ਼ਾ | ਡਿਊਟੀ ਦੌਰਾਨ ਹਾਦਸਿਆਂ 'ਚ ਜ਼ਖਮੀ ਹੋਣ ਦੇ ਬਾਵਜੂਦ ਕਿਸੇ ਨੂੰ ਵੀ ਡਾਕਟਰੀ ਇਲਾਜ ਜਾਂ ਛੁੱਟੀ ਦੀ ਤਨਖ਼ਾਹ ਨਹੀਂ ਮਿਲੀ, 2,000 ਆਊਟ ਸੋਰਸ ਕੀਤੇ ਕਰਮਚਾਰੀਆਂ 'ਚੋਂ ਲਗਭਗ 170 ਇਸ ਵੱਡੇ ਧੋਖਾਧੜੀ ਦੇ ਸ਼ਿਕਾਰ ਹਨ | ਉਨ੍ਹਾਂ ਦੱਸਿਆ ਕਿ ਜੇ ਲੋੜ ਪਈ ਤਾਂ ਅਸੀਂ ਹਰ ਪਿੰਡ 'ਚ 30 ਲੱਖ ਨਰੇਗਾ ਕਰਮਚਾਰੀ ਲੀਡਰਾਂ ਦਾ ਘਿਰਾਓ ਕਰਾਂਗੇ | ਇਸ ਰਾਜੇਸ਼ ਕੁਮਾਰ, ਆਸੂ ਬਾਲਾ, ਜਸਵੀਰ ਸਿੰਘ, ਹਰਪ੍ਰੀਤ ਸਿੰਘ, ਉਮੀਦ ਕੁਮਾਰ ਅਤੇ ਰਣਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਰ.ਆਰ.ਐਮ.ਕੇ. ਆਰਿਆ ਮਹਿਲਾ ਮਹਾਂਵਿਦਿਆਲਿਆ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਅਗਲੀ ਖ਼ਬਰ ਐੱਸ.ਐਸ.ਐਮ ਕਾਲਜ ਵਿਖੇ ਵਾਤਾਵਰਨ ਦਿਵਸ ਮੌਕੇ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।