29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਆਰ.ਆਰ.ਐਮ.ਕੇ. ਆਰਿਆ ਮਹਿਲਾ ਮਹਾਂਵਿਦਿਆਲਿਆ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 06-06-2026
ਪਠਾਨਕੋਟ, 5 ਜੂਨ (ਸੰਧੂ)-ਆਰ.ਆਰ.ਐਮ.ਕੇ. ਆਰਿਆ ਮਹਿਲਾ ਮਹਾਂਵਿਦਿਆਲਿਆ ਪਠਾਨਕੋਟ ਦੇ ਈਕੋ ਕਲੱਬ, ਐਨ.ਸੀ.ਸੀ. ਯੂਨਿਟ ਤੇ ਈ.ਵੀ.ਐਸ. ਵਿਭਾਗ ਵਲੋਂ ਪਿ੍ੰਸੀਪਲ ਡਾ: ਗੁਰਮੀਤ ਕੌਰ ਦੀ ਯੋਗ ਅਗਵਾਈ ਤੇ ਮੈਡਮ ਕੰਚਨ ਸ਼ਰਮਾ ਤੇ ਸੀ.ਟੀ.ਓ. ਡਾ: ਸ਼ਵੇਤਾ ਠਾਕੁਰ ਦੇ ਮਾਰਗ ਦਰਸ਼ਨ ਹੇਠ ਵਿਸ਼ਵ ਵਾਤਾਵਰਨ ਦਿਵਸ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ | ਵਾਤਾਵਰਨ ਸੰਭਾਲ ਤੇ ਟਿਕਾਊ ਜੀਵਨ ਸ਼ੈਲੀ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਕਾਲਜ 'ਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ ਬੂਟੇ ਲਗਾਉਣ ਦੀ ਮੁਹਿੰਮ ਪੋਸਟਰ ਮੇਕਿੰਗ ਮੁਕਾਬਲਾ, ਜਾਗਰੂਕਤਾ ਭਾਸ਼ਣ, ਭਾਸ਼ਣ ਮੁਕਾਬਲਾ, ਕਵਿਤਾ ਪਾਠ ਅਤੇ ਵਾਤਾਵਰਨ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ | ਵਿਦਿਆਰਥਣਾਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਵੱਡੇ ਉਤਸ਼ਾਹ ਨਾਲ ਭਾਗ ਲੈਂਦਿਆਂ ਕੁਦਰਤੀ ਸਰੋਤਾਂ ਦੀ ਸੁਰੱਖਿਆ, ਪ੍ਰਦੂਸ਼ਣ ਘਟਾਉਣ ਅਤੇ ਵਾਤਾਵਰਨ ਦੀ ਰੱਖਿਆ ਲਈ ਸਾਂਝੇ ਯਤਨਾਂ ਦੀ ਲੋੜ ਸਬੰਧੀ ਪ੍ਰਭਾਵਸ਼ਾਲੀ ਸੰਦੇਸ਼ ਦਿੱਤੇ | ਜਾਗਰੂਕਤਾ ਰੈਲੀ ਰਾਹੀਂ ਵਿਦਿਆਰਥਣਾਂ ਨੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਵਿਦਿਆਰਥਣਾਂ ਨੂੰ ਵਾਤਾਵਰਨ ਅਨੁਕੂਲ ਆਦਤਾਂ ਅਪਣਾਉਣ ਤੇ ਇਕ ਜ਼ਿੰਮੇਵਾਰ ਨਾਗਰਿਕ ਵਜੋਂ ਵਾਤਾਵਰਨ ਸੰਭਾਲ ਲਈ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ | ਅੰਤ ਵਿਚ ਸਾਰੇ ਭਾਗੀਦਾਰਾਂ ਨੇ ਵਾਤਾਵਰਨ ਦੀ ਸੁਰੱਖਿਆ ਅਤੇ ਟਿਕਾਊ ਵਿਕਾਸ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਲਿਆ |
ਪਿਛਲੀ ਖ਼ਬਰ ਵਿਸ਼ਵ ਵਾਤਾਵਰਨ ਦਿਵਸ 'ਤੇ ਪਠਾਨਕੋਟ ਦੀ ਮਿੱਟੀ ਪਰਖ ਪ੍ਰਯੋਗਸ਼ਾਲਾ ਵਿਖੇ ਸਮਾਗਮ ਅਗਲੀ ਖ਼ਬਰ ਨਰੇਗਾ ਕਰਮਚਾਰੀਆਂ ਵਲੋਂ ਕਲਮ ਛੋੜ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।