29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਵਿਸ਼ਵ ਵਾਤਾਵਰਨ ਦਿਵਸ 'ਤੇ ਪਠਾਨਕੋਟ ਦੀ ਮਿੱਟੀ ਪਰਖ ਪ੍ਰਯੋਗਸ਼ਾਲਾ ਵਿਖੇ ਸਮਾਗਮ

ਅਜੀਤ ਡੈਸਕ 06-06-2026
ਪਠਾਨਕੋਟ, 5 ਜੂਨ (ਵਿਨੋਦ)-ਵਿਸ਼ਵ ਵਾਤਾਵਰਨ ਦਿਵਸ ਮਨਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਮਿੱਟੀ ਪਰਖ ਪ੍ਰਯੋਗਸ਼ਾਲਾ ਵਿਖੇ ਏ.ਡੀ.ਓ. ਤਾਨੀਆ ਸਿੰਘ ਤੇ ਵਰੁਣ ਮਹਾਜਨ ਦੀ ਅਗਵਾਈ ਹੇਠ ਮਿੱਟੀ ਪਰਖ ਪ੍ਰਯੋਗਸ਼ਾਲਾ, ਪਠਾਨਕੋਟ ਵਿਖੇ ਇਕ ਰੁੱਖ ਲਗਾਉਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਪੰਜਾਬ ਵਾਤਾਵਰਨ ਤੇ ਜਲ ਸੰਭਾਲ ਵਿਕਾਸ ਮੰਚ ਦੇ ਪ੍ਰਧਾਨ ਕਰਨੇਸ਼ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸੇਵਾ ਨਿਭਾਈ ਤੇ ਜਨਰਲ ਸਕੱਤਰ ਪ੍ਰੇਮ ਨਾਥ ਭੜੋਲੀ ਤੇ ਖ਼ਜ਼ਾਨਚੀ ਲੈਕਚਰਾਰ ਸੁਰਜੀਤ ਕੁਮਾਰ ਵਿਸ਼ੇਸ਼ ਮਹਿਮਾਨ ਸਨ | ਪ੍ਰੋਗਰਾਮ ਦੌਰਾਨ ਕੈਂਪਸ 'ਚ ਵੱਖ-ਵੱਖ ਕਿਸਮਾਂ ਦੇ ਫਲ ਤੇ ਅÏਸ਼ਧੀ ਬੂਟੇ ਲਗਾਏ ਗਏ | ਪ੍ਰਧਾਨ ਕਰਨੇਸ਼ ਕੁਮਾਰ ਨੇ ਆਪਣੇ ਸੰਦੇਸ਼ 'ਵਚ ਕਿਹਾ ਕਿ ਵਾਤਾਵਰਨ ਸੁਰੱਖਿਆ ਸਮੇਂ ਦੀ ਸਭ ਤੋਂ ਜ਼ਰੂਰੀ ਲੋੜ ਹੈ | ਹਰ ਵਿਅਕਤੀ ਨੂੰ ਆਪਣੇ ਜੀਵਨ ਕਾਲ ਵਿਚ ਘੱਟੋ-ਘੱਟ ਇਕ ਰੁੱਖ ਲਗਾਉਣਾ ਚਾਹੀਦਾ ਹੈ ਤੇ ਇਸ ਦੀ ਦੇਖਭਾਲ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ | ਰੁੱਖ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼ ਹਵਾ, ਸ਼ੁੱਧ ਪਾਣੀ ਅਤੇ ਸਿਹਤਮੰਦ ਵਾਤਾਵਰਨ ਪ੍ਰਦਾਨ ਕਰਨਗੇ | ਏ.ਡੀ.ਓ. ਤਾਨੀਆ ਸਿੰਘ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਅਤੇ ਆਮ ਲੋਕਾਂ ਵਿਚ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ | ਵਰੁਣ ਮਹਾਜਨ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਵਾਤਾਵਰਨ ਸੁਰੱਖਿਆ ਸਿਰਫ਼ ਸਰਕਾਰੀ ਯਤਨਾਂ ਨਾਲ ਸੰਭਵ ਨਹੀਂ ਹੈ, ਸਗੋਂ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਦੀ ਲੋੜ ਹੈ | ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ: ਤਾਨੀਆ ਸਿੰਘ, ਮੈਡੀਕਲ ਅਫ਼ਸਰ ਡਾ: ਆਰੂਸ਼ੀ ਠਾਕੁਰ, ਏ.ਐਸ.ਆਈ ਪਿ੍ਆ, ਇੰਜੀ: ਵਰੁਣ ਮਹਾਜਨ, ਪੰਕਜ ਸ਼ਰਮਾ, ਡੀ.ਐਸ.ਓ. ਡਾ: ਸੰਨੀ, ਲਖਵਿੰਦਰ ਪਾਲ ਅਤੇ ਰੇਖਾ ਰਾਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਲੋਂ ਫ਼ਸਲਾਂ ਦੀਆਂ ਬਿਮਾਰੀਆਂ ਸੰਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਆਰ.ਆਰ.ਐਮ.ਕੇ. ਆਰਿਆ ਮਹਿਲਾ ਮਹਾਂਵਿਦਿਆਲਿਆ 'ਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।