29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਸ਼ਵ ਨਗਰ ਧੀਰਾ ਵਿਖੇ ਗੁਰਮਤਿ ਸਮਾਗਮ ਕੱਲ੍ਹ

ਅਜੀਤ ਡੈਸਕ 06-06-2026
ਪਠਾਨਕੋਟ, 5 ਜੂਨ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਸ਼ਵ ਨਗਰ ਧੀਰਾ ਵਿਖੇ 7 ਜੂਨ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਨਛੱਤਰ ਸਿੰਘ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਭੁਪਿੰਦਰ ਸਿੰਘ ਦਾ ਰਾਗੀ ਜਥਾ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ | ਇਸ ਮੌਕੇ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਮੈਨੇਜਰ ਸੋਹਨ ਸਿੰਘ, ਤਰਲੋਕ ਸਿੰਘ, ਚਰਨ ਸਿੰਘ, ਪਿ੍ਤਪਾਲ ਸਿੰਘ, ਤਲਵਿੰਦਰ ਸਿੰਘ, ਹਰਨਾਮ ਸਿੰਘ, ਜਸਵਿੰਦਰ ਸਿੰਘ, ਹਰਜੀਤ ਸਿੰਘ ਅਤੇ ਬਖ਼ਸ਼ੀਸ਼ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਜਲ, ਜਲਾਸ਼ਯ ਤੇ ਭਵਿੱਖ ਬਚਾਓ-ਨਰੇਸ਼ ਮਹਾਜਨ ਨਿਰਗੁਣ ਅਗਲੀ ਖ਼ਬਰ 84 ਬਜ਼ੁਰਗਾਂ ਦੀਆਂ ਅੱਖਾਂ ਦੇ ਅਗਰਵਾਲ ਸਭਾ ਨੇ ਕਰਵਾਏ ਆਪ੍ਰੇਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।