29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਜਲ, ਜਲਾਸ਼ਯ ਤੇ ਭਵਿੱਖ ਬਚਾਓ-ਨਰੇਸ਼ ਮਹਾਜਨ ਨਿਰਗੁਣ

ਅਜੀਤ ਡੈਸਕ 06-06-2026
ਪਠਾਨਕੋਟ, 5 ਜੂਨ (ਸੰਧੂ)-ਵਿਸ਼ਵ ਵਾਤਾਵਰਨ ਦਿਵਸ ਮੌਕੇ ਰਣਜੀਤ ਸਾਗਰ ਡੈਮ ਪ੍ਰੋਜੈਕਟ ਤੋਂ ਸੇਵਾ ਮੁਕਤ ਨਿਗਰਾਨ ਇੰਜੀਨੀਅਰ (ਐਸ.ਈ.) ਤੇ ਪ੍ਰਸਿੱਧ ਸ਼ਾਇਰ ਨਰੇਸ਼ ਮਹਾਜਨ ਨਿਰਗੁਣ ਨੇ ਲੋਕਾਂ ਨੂੰ ਵਾਤਾਵਰਨ ਸੁਰੱਖਿਆ ਤੇ ਜਲ ਸੰਭਾਲ ਪ੍ਰਤੀ ਜਾਗਰੂਕ ਕਰਦਿਆਂ ਪਾਣੀ ਦੀ ਬੱਚਤ ਦਾ ਸੰਦੇਸ਼ ਦਿੱਤਾ | ਨਰੇਸ਼ ਮਹਾਜਨ ਨਿਰਗੁਣ ਨੇ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਸਾਨੂੰ ਕੁਦਰਤ ਪ੍ਰਤੀ ਆਪਣੇ ਫ਼ਰਜ਼ਾਂ ਦੀ ਯਾਦ ਦਿਵਾਉਂਦਾ ਹੈ | ਪਾਣੀ ਧਰਤੀ 'ਤੇ ਜੀਵਨ ਦਾ ਮੁੱਖ ਆਧਾਰ ਹੈ ਤੇ ਮਨੁੱਖ, ਪਸ਼ੂ-ਪੰਛੀਆਂ, ਰੁੱਖਾਂ-ਬੂਟਿਆਂ ਸਮੇਤ ਸਮੂਹ ਜੀਵ-ਜੰਤੂਆਂ ਦੀ ਹੋਂਦ ਇਸ 'ਤੇ ਨਿਰਭਰ ਕਰਦੀ ਹੈ | ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਅਸੀਂ ਪਾਣੀ ਦੀ ਹਰ ਬੂੰਦ ਦੀ ਮਹੱਤਤਾ ਨੂੰ ਸਮਝੀਏ ਤੇ ਇਸ ਦੀ ਸੰਭਾਲ ਲਈ ਸਾਂਝੇ ਯਤਨ ਕਰੀਏ | ਘਰਾਂ, ਦਫ਼ਤਰਾਂ ਤੇ ਜਨਤਕ ਥਾਵਾਂ 'ਤੇ ਪਾਣੀ ਦੀ ਬਰਬਾਦੀ ਰੋਕਣ ਦੇ ਨਾਲ-ਨਾਲ ਵਰਖਾ ਜਲ ਸੰਭਾਲ ਪ੍ਰਣਾਲੀ ਨੂੰ ਅਪਣਾਉਣਾ ਚਾਹੀਦਾ ਹੈ | ਇਸ ਦੇ ਨਾਲ ਹੀ ਦਰਿਆਵਾਂ, ਤਲਾਬਾਂ ਤੇ ਝੀਲਾਂ ਨੂੰ ਪ੍ਰਦੂਸ਼ਣ ਤੋਂ ਬਚਾਅ ਕੇ ਕੁਦਰਤੀ ਜਲ ਸਰੋਤਾਂ ਦੀ ਰੱਖਿਆ ਕਰਨੀ ਵੀ ਬਹੁਤ ਜ਼ਰੂਰੀ ਹੈ | ਨਰੇਸ਼ ਮਹਾਜਨ ਨਿਰਗੁਣ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅੱਜ ਜਲ ਸੰਭਾਲ ਲਈ ਗੰਭੀਰ ਤੇ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਿਆਨਕ ਜਲ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਸਮੂਹ ਨਾਗਰਿਕਾਂ ਨੂੰ ਸੰਕਲਪ ਲੈਣ ਦਾ ਸੱਦਾ ਦਿੱਤਾ ਕਿ ਉਹ ਪਾਣੀ ਦੀ ਸੂਝ-ਬੂਝ ਨਾਲ ਵਰਤੋਂ ਕਰਨਗੇ ਅਤੇ 'ਜਲ, ਜਲਾਸ਼ਯ ਅਤੇ ਭਵਿੱਖ ਬਚਾਓ' ਦੇ ਸੰਦੇਸ਼ ਨੂੰ ਘਰ-ਘਰ ਅਤੇ ਜਨ-ਜਨ ਤੱਕ ਪਹੁੰਚਾਉਣ ਵਿਚ ਆਪਣਾ ਯੋਗਦਾਨ ਪਾਉਣਗੇ |
ਪਿਛਲੀ ਖ਼ਬਰ ਸਟੇਟ ਤੇ ਨੈਸ਼ਨਲ ਐਵਾਰਡੀ ਅਧਿਆਪਕ ਕਰਮਜੀਤ ਗਰੇਵਾਲ ਦੀ ਸ਼ਾਰਟ ਫ਼ਿਲਮ 'ਡੇਂਗੂ ਦਾ ਖਤਰਾ' ਰਿਲੀਜ਼ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਸ਼ਵ ਨਗਰ ਧੀਰਾ ਵਿਖੇ ਗੁਰਮਤਿ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।