30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਅਜੀਤ ਡੈਸਕ 06-06-2026
ਪਠਾਨਕੋਟ, 5 ਜੂਨ (ਸੁਮਿਤ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ੈਲੀ ਰੋਡ ਸਥਿਤ ਆਡੀਟੋਰੀਅਮ ਵਿਚ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਪ੍ਰੋਗਰਾਮ ਦਾ ਮਕਸਦ ਸਮਾਜ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਵਿਚ ਆਮ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸੀ | ਇਸ ਮੌਕੇ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਇੰਚਾਰਜ ਰੋਹਿਤ ਸਿਆਲ, ਪ੍ਰੀਸ਼ਦ ਵਿਸ਼ਵ ਕੀਰਤੀ ਸ਼ਰਮਾ ਅਤੇ ਐਸ.ਪੀ. ਮਨੋਜ ਠਾਕੁਰ, ਡੀ.ਐਸ.ਪੀ. ਸਿਟੀ ਜਗਦੀਸ਼ ਰਾਜ, ਥਾਣਾ ਮੁਖੀ ਇੰਸਪੈਕਟਰ ਅਮਨਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਪ੍ਰੋਗਰਾਮ ਦੌਰਾਨ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰਾਂ ਨਾਲ ਵਿਸਥਾਰ ਪੂਰਵਕ ਗੱਲਬਾਤ ਕੀਤੀ ਗਈ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਵਕਤਾਵਾਂ ਨੇ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ | ਇਸ ਲਈ ਇਸ ਦੇ ਖ਼ਿਲਾਫ਼ ਸਾਂਝੇ ਯਤਨਾਂ ਦੀ ਲੋੜ ਹੈ | ਡੀ.ਐਸ.ਪੀ. ਸਿਟੀ ਜਗਦੀਸ਼ ਰਾਜ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕਰ ਰਿਹਾ ਹੈ ਤੇ ਲੋਕਾਂ ਦੇ ਸਹਿਯੋਗ ਨਾਲ ਇਸ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਪ੍ਰੋਗਰਾਮ 'ਚ ਮੌਜੂਦ ਲੋਕਾਂ ਨੇ ਵੀ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੰਕਲਪ ਲਿਆ |
ਪਿਛਲੀ ਖ਼ਬਰ ਸ਼ੌਰਿਆ ਚੱਕਰ ਜੇਤੂ ਮੇਜਰ ਦੀਪਕ ਪੱਡਾ ਦੇ 21ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ 26 ਤੋਂ 28 ਜੂਨ ਤੱਕ ਬੰਦ ਰਹਿਣਗੀਆਂ ਕਾਰ, ਜੀਪ ਤੇ ਮੋਟਰ ਪਾਰਟਸ ਦੀਆਂ ਦੁਕਾਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।