ਸ੍ਰੀ ਹਰਿਗੋਬਿੰਦਪੁਰ, 6 ਜੂਨ (ਕੰਵਲਜੀਤ ਸਿੰਘ ਚੀਮਾ)-ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਨੇ ਦੱਸਿਆ ਕਿ ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਦੇ ਭਾਈ ਗੋਪਾਲਾ ਜੀ ਦੀਵਾਨ ਹਾਲ ਵਿਚ ਪਾਰਟੀ ਦੇ ਯੂਥ ਵਿੰਗ ਆਗੂਆਂ ਅਤੇ ਪਾਰਟੀ ਵਰਕਰਾਂ ਦੀ ਅਹਿਮ ਬੈਠਕ ਅੱਜ 7 ਜੂਨ ਨੂੰ ਸਵੇਰੇ 10 ਵਜੇ ਹੋਣ ਜਾ ਰਹੀ ਹੈ। ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਇਸ ਬੈਠਕ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਜਗਰੂਪ ਸਿੰਘ ਸ਼ਾਹਪੁਰ ਅਤੇ ਪਾਰਟੀ ਦੇ ਹੋਰ ਜ਼ਿਲ੍ਹਾ ਪੱਧਰ ਦੇ ਯੂਥ ਆਗੂਆਂ ਤੋਂ ਇਲਾਵਾ ਸ੍ਰੀ ਹਰਿਗੋਬਿੰਦਪੁਰ ਹਲਕੇ ਤੋਂ ਵੀ ਯੂਥ ਵਿੰਗ ਦੇ ਅਹੁਦੇਦਾਰ ਪੁੱਜਣਗੇ। ਉਨ੍ਹਾਂ ਕਿਹਾ ਕਿ ਬੈਠਕ ਦੌਰਾਨ ਯੂਥ ਪ੍ਰਧਾਨ ਜਗਰੂਪ ਸਿੰਘ ਸ਼ਾਹਪੁਰ ਵਲੋਂ ਹਲਕੇ ਦੇ ਪਾਰਟੀ ਦੇ ਨਵੇਂ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਜਾਵੇਗਾ ਅਤੇ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਇਲਾਵਾ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਨੂੰ ਜਿਤਾਉਣ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਮਿਹਨਤ ਕਰਨ ਲਈ ਵੀ ਪ੍ਰੇਰਿਤ ਕਰਨਗੇ।