ਪਟਿਆਲਾ ਵਿਖੇ ਧਰਨਾਕਾਰੀਆਂ ‘ਤੇ ਲਾਠੀਚਾਰਜ ਕਰਨਾ ਨਿੰਦਣਯੋਗ -ਸਹਾਏਪੁਰ, ਗਿੱਲ
ਅਜੀਤ ਡੈਸਕ
07-06-2026
ਧਾਰੀਵਾਲ, 6 ਜੂਨ (ਸਵਰਨ ਸਿੰਘ)-ਪੰਜਾਬ ਸਰਕਾਰ ਦੇ ਆਦੇਸ਼ਾਂ ‘ਤੇ ਪੰਜਾਬ ਪੁਲਿਸ ਵਲੋਂ ਪਾਵਰਕਾਮ ਹੈੱਡਕੁਆਟਰ ਪਟਿਆਲਾ ਦੇ ਗੇਟ ‘ਤੇ ਸ਼ਾਂਤਮਈ ਸੰਘਰਸ਼ ਕਰ ਰਹੇ 2600 ਅਪ੍ਰੈੰਂਟਸ਼ਿਪ ਲਾਇਨਮੈਨ ਯੂਨੀਅਨ ਦੇ ਆਈ.ਟੀ.ਆਈ. ਤੋਂ ਸਿਖਲਾਈ ਪ੍ਰਾਪਤ ਨੌਜਵਾਨਾਂ ‘ਤੇ ਬੇਰਹਿਮੀ ਨਾਲ ਕੀਤੇ ਗਏ ਲਾਠੀਚਾਰਜ ਅਤੇ ਅੱਤਿਆਚਾਰ ਅਤਿ ਨਿੰਦਣਯੋਗ ਕਾਰਵਾਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਜ ਪਾਵਰਕਾਮ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਅਤੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਗਿੱਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੱਕੀ ਮੰਗਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ‘ਤੇ ਦਬਾਅ ਨਹੀਂ ਸਕੇਗੀ। ਉਨ੍ਹਾਂ ਕਿਹਾ ਕਿ ਅੱਤ ਦੀ ਗਰਮੀ ਵਿਚ ਸੜਕ ‘ਤੇ ਬੈਠ ਕੇ ਸੰਘਰਸ਼ ਕਰ ਰਹੇ ਨੌਜਵਾਨਾਂ ਲਈ ਪਾਣੀ ਦਾ ਪ੍ਰਬੰਧ ਕਰਨ ਦੀ ਬਿਜਾਏ ਪੰਜਾਬ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਪਸ਼ੂਆਂ ਵਾਂਗ ਕੁੱਟਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਵਲੋਂ ਉਕਤ ਨੌਜਵਾਨਾਂ ਦੀ ਹਿਮਾਇਤ ਕਰਦੀ ਹੈ। ਇਨ੍ਹਾਂ ਤੋਂ ਇਲਾਵਾ ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਗਿੱਲ, ਦਿਲਬਾਗ ਸਿੰਘ ਬੁੱਟਰ, ਦਰਬਾਰਾ ਸਿੰਘ ਸੀਨਾ, ਤਰਲੋਕ ਸਿੰਘ ਖੁੰਡੀ, ਮੁਖਵਿੰਦਰ ਸਿੰਘ ਖਾਲਸਾ, ਰਾਜਵਿੰਦਰ ਸਿੰਘ, ਸੁਰਜੀਤ ਸਿੰਘ ਅਮਰਗੜ੍ਹ, ਅਰਜਨ ਸਿੰਘ ਪਰਮਾਰ, ਅਨਮੋਲਕ ਸਿੰਘ ਗਿੱਲ, ਹਰਜੀਤ ਸਿੰਘ, ਦਵਿੰਦਰ ਸਿੰਘ ਵੜੈਚ, ਹਰਵਿੰਦਰ ਸਿੰਘ ਕਲੇਰ, ਰਜਿੰਦਰ ਸਿੰਘ ਬਾਬਾ ਆਦਿ ਨੇ ਵੀ ਸਰਕਾਰ ਦੇ ਇਸ ਕਦਮ ਦੀ ਘੋਰ ਨਿੰਦਾ ਕੀਤੀ ਹੈ।