30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਬੇਰੁਜ਼ਗਾਰ ਲਾਇਨਮੈਨ ’ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿਖੇਧੀ

ਅਜੀਤ ਡੈਸਕ 07-06-2026

ਕੋਟਲੀ ਸੂਰਤ ਮੱਲੀ, 6 ਜੂਨ (ਕੁਲਦੀਪ ਸਿੰਘ ਨਾਗਰਾ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਇਕ ਵਿਸ਼ੇਸ਼ ਮੀਟਿੰਗ ਨੇੜਲੇ ਪਿੰਡ ਅਠਵਾਲ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦਾਦੂਜੋਧ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਜੀਤ ਸਿੰਘ ਅਠਵਾਲ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਦੀ ਬਿਹਤਰੀ ਲਈ ਕਿਸਾਨਾਂ, ਬੇਰੁਜ਼ਗਾਰ ਨੌਜਵਾਨਾਂ ਤੇ ਹਰ ਵਰਗ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਤੇ ਪੰਜਾਬ ਦੇ ਮੌਜ਼ੂਦਾ ਹਾਲਾਤਾਂ ‘ਤੇ ਵਿਚਾਰ-ਵਟਾਂਦਰਾ ਕਰਦਿਆਂ ਬੀਤੀ ਕੱਲ੍ਹ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬੇਰੁਜ਼ਗਾਰ ਲਾਇਨਮੈਨਾਂ ‘ਤੇ ਕੀਤੇ ਗਏ ਤਸੱਦਦ ਦੀ ਸਖ਼ਤ ਨਿਖੇਧੀ ਕਰਦਿਆਂ ਬੇਰੁਜ਼ਗਾਰ ਲਾਇਨਮੈਨਾਂ ਨਾਲ ਡਟ ਕੇ ਖੜਨ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨੌਜਵਾਨਾਂ ਨੂੰ ਗਾਰੰਟੀਆਂ ਦਿੱਤੀਆਂ ਸਨ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ, ਪਰ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਨ੍ਹਾਂ ਉਪਰ ਅੰਨਾ ਤਸੱਦਦ ਢਾਹ ਰਹੀ ਹੈ, ਜਿਸ ਦੀ ਉਹ ਸਖ਼ਤ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸਮਾਂ ਆ ਗਿਆ ਹੈ ਕਿ ਪੰਜਾਬ ਦੀ ਬਿਹਤਰੀ ਲਈ ਇਕਜੁੱਟ ਹੋਇਆ ਜਾਵੇ ਤੇ ਸੂਬੇ ਅੰਦਰ ਵਾਪਰ ਰਹੀਆਂ ਨਿੰਦਣਯੋਗ ਘਟਨਾਵਾਂ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਹੱਕ ਲੈਣ ਲਈ ਇਕਜੁੱਟ ਹੋਣਾ ਪਵੇਗਾ। ਇਸ ਮੌਕੇ ਯੂਨੀਅਨ ਵਲੋਂ ਬੇਰੁੁਜ਼ਗਾਰ ਲਾਇਨਮੈਨਾਂ ਦੀ ਡਟ ਕੇ ਹਮਾਇਤ ਕਰਨ ਦਾ ਫ਼ੈਸਲਾ ਲਿਆ ਗਿਆ, ਜੋ ਵੀ ਬੇਰੁਜ਼ਗਾਰ ਲਾਇਨਮੈਨ ਯੂਨੀਅਨ ਅਗਲਾ ਸੰਘਰਸ਼ ਕਰੇਗੀ ਯੂਨੀਅਨ ਉਸ ਦਾ ਮੋਢੇ ਨਾਲ ਮੋਢਾ ਲਾ ਕੇ ਸਾਥ ਦੇਵੇਗੀ। ਇਸ ਮੌਕੇ ਕਿਸਾਨ ਆਗੂ ਪਰਮਜੀਤ ਸਿੰਘ ਅਲੀਵਾਲ, ਹਰਜੰਤ ਸਿੰਘ ਪੰਨਵਾਂ, ਪਲਵਿੰਦਰ ਸਿੰਘ ਪੰਨਵਾਂ, ਗੁਰਦੀਪ ਸਿੰਘ ਪੰਨਵਾਂ, ਇਕਾਈ ਪ੍ਰਧਾਨ ਸਤਨਾਮ ਸਿੰਘ ਅਠਵਾਲ, ਨਿਸ਼ਾਨ ਸਿੰਘ ਨਾਗਰਾ, ਜਗੀਰ ਸਿੰਘ ਫ਼ੌਜੀ, ਮੋਹਨ ਸਿੰਘ ਅਠਵਾਲ, ਬਾਪੂ ਬਲਕਾਰ ਸਿੰਘ ਦੇਹੜ, ਸੁਖਵੰਤ ਸਿੰਘ ਬਾਠ ਸਮੇਤ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਘੱਲੂਘਾਰਾ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ 2027 ਦੀਆਂ ਚੋਣਾਂ ਲੜਾਂਗੇ : ਹਲਕਾ ਇੰਚਾਰਜ ਜਥੇਦਾਰ ਜੌਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।